ਸਿੱਧੂ ਮੂਸੇਵਾਲਾ ਦਾ ਗੀਤ Drippy ਰਿਲੀਜ਼ ਹੋਣ 'ਤੇ ਭਾਵੁਕ ਹੋਏ ਪ੍ਰਸ਼ੰਸਕ, ਕਿਹਾ- ਸ਼ੁਭ ਨੇ ਦੁਨੀਆ 'ਚ ਕੀਤਾ ਪੰਜਾਬੀਆਂ ਦਾ ਨਾ ਰੋਸ਼ਨ - ਭਾਵੁਕ ਹੋਏ ਮੂਸੇਵਾਲਾ ਦੇ ਫੈਨਜ਼
Published : Feb 3, 2024, 1:23 PM IST
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਗਾਤਾਰ ਉਸ ਦੇ ਗੀਤ ਰਿਲੀਜ਼ ਹੋ ਰਹੇ ਨੇ। ਉਹਨਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਅੱਜ ਵੀ ਉੰਨਾ ਹੀ ਪਿਆਰ ਦਿੱਤਾ ਜਾ ਰਿਹਾ ਹੈ, ਜਿੰਨਾ ਜਿਉਂਦੇ ਜੀਅ ਕੀਤਾ ਜਾਂਦਾ ਸੀ। ਹਾਲ ਹੀ 'ਚ ਸਿੱਧੂ ਦਾ ਗੀਤ Drippy ਰਿਲੀਜ਼ ਹੋਇਆ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਕੁਝ ਹੀ ਘੰਟਿਆਂ ਬਾਅਦ ਮਿਲੀਅਨ ਵਿਊ ਆ ਗਏ। ਉਥੇ ਹੀ ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਉਸ ਦੇ ਚਾਹੁਣ ਵਾਲੇ ਪ੍ਰਸ਼ੰਸਕ ਵੀ ਲਗਾਤਾਰ ਆ ਰਹੇ ਹਨ। ਜਿੱਥੇ ਸਿੱਧੂ ਦੇ ਪ੍ਰਸ਼ੰਸਕ ਕਾਫੀ ਭਾਵੁਕ ਹੋ ਗਏ। ਇਸ ਮੌਕੇ ਫੈਨਜ਼ ਵੱਲੋਂ ਸਿੱਧੂ ਮੂਸੇਵਾਲਾ ਦੇ ਵਹੀਕਲਾਂ ਨਾਲ ਤਸਵੀਰਾਂ ਕਰਵਾਈਆਂ ਗਈਆਂ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਇੱਕ ਔਰਤ ਭਾਵੁਕ ਹੋਈ ਤੇ ਉਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਲੋਕਾਂ ਦੇ ਦਿਲਾਂ ਦੇ ਵਿੱਚ ਵੱਸਦਾ ਰਹੇਗਾ। ਕਿਉਂਕਿ ਇਸ ਨੌਜਵਾਨ ਨੇ ਜਿੱਥੇ ਆਪਣੇ ਮਾਪਿਆਂ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉੱਥੇ ਹੀ ਇਸ ਨੇ ਨੌਜਵਾਨਾਂ ਨੂੰ ਖੇਤੀ ਨਾਲ ਜੁੜਨ ਅਤੇ ਆਪਣੇ ਮਾਤਾ ਪਿਤਾ ਦੀ ਇੱਜਤ ਕਰਨ ਦਾ ਵੀ ਸੁਨੇਹਾ ਦਿੱਤਾ ਸੀ। ਪਰ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਅੱਜ ਵੀ ਸ਼ਰੇਆਮ ਜੇਲ੍ਹਾਂ ਦੇ ਵਿੱਚ ਮੋਬਾਈਲਾਂ ਦੀ ਵਰਤੋਂ ਕਰ ਰਹੇ ਨੇ। ਇਸ ਮੌਕੇ ਫੈਨਜ਼ ਨੇ ਕਿਹਾ ਕਿ ਸਰਕਾਰ ਨੂੰ ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ ਦੇਣਾ ਚਾਹੀਦਾ ਹੈ।