ਫਰੀਦਕੋਟ ਪੁਲਿਸ ਨੂੰ ਮਿਲੀ ਸਫਲਤਾ, ਨਾਕੇਬੰਦੀ ਦੌਰਾਨ ਚੋਰੀ ਦੇ ਵਾਹਨਾਂ ਸਣੇ ਕਾਬੂ ਕੀਤੇ ਚੋਰ - Faridkot police arrest thieves - FARIDKOT POLICE ARREST THIEVES
Published : Jun 14, 2024, 3:53 PM IST
ਫਰੀਦਕੋਟ ਥਾਣਾ ਸਦਰ ਪੁਲਿਸ ਵੱਲੋਂ ਦੋ ਵੱਖ-ਵੱਖ ਮਾਮਲਿਆ 'ਚ 7 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨਾ ਕੋਲੋਂ ਦਰਜਨਾਂ ਚੋਰੀ ਦੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜੀਤ ਸਿੰਘ ਨੇ ਦੱਸਿਆ ਕਿ ਇੱਕ ਮਾਮਲੇ 'ਚ ਨਾਕੇਬੰਦੀ ਦੌਰਾਨ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀਆਂ ਲੋਕਾਂ ਨੂੰ ਜਦੋਂ ਰੋਕਿਆ ਗਿਆ ਤਾਂ ਉਨ੍ਹਾਂ ਵਿੱਚੋਂ ਦੋ ਭੱਜ ਨਿਕਲੇ ਅਤੇ ਇੱਕ ਨੂੰ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਦੋਂ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਵੱਲੋਂ-ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਚਾਰ ਹੋਰ ਮੋਟਰਸਾਈਕਲ ਬ੍ਰਾਮਦ ਕਰ ਲਏ। ਜਿਸ ਨੂੰ ਲੈਕੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਇਸੇ ਤਰ੍ਹਾਂ ਨਾਕੇਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰ ਛੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਸਬੰਧੀ ਸੂਚਨਾ ਮਿਲੀ ਸੀ ਕਿ ਇਨ੍ਹਾਂ ਵੱਲੋ ਮੋਟਰਸਾਈਕਲ ਚੋਰੀ ਕਰਕੇ ਅੱਗੇ ਸਸਤੇ ਭਾਅ ਵਿੱਚ ਵੇਚਦੇ ਹਨ, ਜਿਨ੍ਹਾਂ ਨੂੰ ਕਾਬੂ ਕਰ ਦੋ ਚੋਰੀ ਦੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ। ਇਸ ਤਰ੍ਹਾਂ ਦੋ ਮਾਮਲਿਆਂ 'ਚ ਪੁਲਿਸ ਨੇ ਸਫਲਤਾ ਹਾਸਿਲ ਕਰਦੇ ਹੋਏ 7 ਮੋਟਰਸਾਈਕਲ ਬ੍ਰਾਮਦ ਕਰਕੇ 7 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਦਕਿ ਦੋ ਵਿਅਕਤੀ ਫਰਾਰ ਹੋਏ ਸਨ, ਉਨ੍ਹਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।