ਕੁੱਕੜਾਂ ਦੀ ਲੜਾਈ ਕਰਾਉਣ ’ਤੇ ਫਰੀਦਕੋਟ ਪੁਲਿਸ ਨੇ ਕੀਤਾ ਕੇਸ ਦਰਜ
Published : Feb 6, 2024, 2:28 PM IST
ਫਰੀਦਕੋਟ: ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਕੁੱਕੜਾਂ ਦੀ ਲੜਾਈ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਚਾਕੀ ਖੁਰਦ ਦੀ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਫਰੀਦਕੋਟ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧ ਦੇ ਵਿੱਚ ਜਾਣਕਾਰੀ ਦਿੰਦਿਆਂ ਐਸਪੀਡੀ ਜਸਮੀਤ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਦੇ ਅਧਾਰ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਹ ਕੁੱਕੜਾਂ ਦੀ ਲੜਾਈ ਗੈਰਕਾਨੂੰਨੀ ਹੈ। ਅਜਿਹਾ ਕਰਨ ਵਾਲਿਆਂ ਖਿਲਾਫ ਕਰਨ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਤਹਿਤ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਸੀ, ਜਿਥੇ ਪੁਲਿਸ ਨੇ ਕੁਕੱੜਾਂ ਦੀ ਲੜਾਈ ਰੋਕ ਕੇ ਉਹਨਾਂ ਨੂੰ ਬਚਾਇਆ ਸੀ।