ਭਾਜਪਾ ਉਮੀਦਵਾਰ ਦੇ ਵਿਰੋਧ ਦੌਰਾਨ ਕਿਸਾਨ ਦੀ ਹੋਈ ਮੌਤ, ਪਰਨੀਤ ਕੌਰ ਨੇ ਜਤਾਇਆ ਦੁੱਖ - Lok Sabha Elections - LOK SABHA ELECTIONS
Published : May 4, 2024, 8:30 PM IST
ਪਟਿਆਲਾ: ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸੀ ਪ੍ਰਚਾਰ ਸਿਖਰਾਂ 'ਤੇ ਹੈ। ਇਸ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦੇ ਅੱਜ ਕਿਸਾਨਾਂ ਵਲੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕੀਤਾ ਗਿਆ। ਜਿਥੇ ਕਿਸਾਨ ਸੁਰਿੰਦਰ ਸਿੰਘ ਦੀ ਮੌਤ ਹੋ ਗਈ। ਇਸ ਦੌਰਾਨ ਕਿਸਾਨਾਂ ਦਾ ਇਲਜ਼ਾਮ ਹੈ ਕਿ ਧੱਕਾਮੁੱਕੀ ਕਾਰਨ ਉਨ੍ਹਾਂ ਦੀ ਜਾਨ ਗਈ ਹੈ, ਜਦਕਿ ਭਾਜਪਾ ਵਲੋਂ ਵੀ ਇੱਕ ਵੀਡੀਓ ਜਾਰੀ ਕੀਤੀ ਗਈ ਹੈ। ਇਸ ਨੂੰ ਲੈਕੇ ਪਰਨੀਤ ਕੌਰ ਦਾ ਕਹਿਣਾ ਕਿ ਉਨ੍ਹਾਂ ਨੂੰ ਕਿਸਾਨ ਦੀ ਮੌਤ 'ਤੇ ਗਹਿਰਾ ਦੁੱਖ ਲੱਗਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇ ਪਰਿਵਾਰ ਨਾਲ ਉਨ੍ਹਾਂ ਦੀ ਹਮਦਰਦੀ ਹੈ ਤੇ ਉਹ ਆਪਣੇ ਦੋ ਦਿਨਾਂ ਦੇ ਪ੍ਰੋਗਰਾਮ ਇਸ ਦੇ ਚੱਲਦੇ ਰੱਦ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਹੀ ਉੇਹ ਯਤਨਸ਼ੀਲ ਰਹੇ ਹਨ।