ਕਿਸਾਨਾਂ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾ ਦੇ AAP ਵਿਧਾਇਕਾਂ ਨੂੰ ਦਿੱਤਾ ਚਿਤਾਵਨੀ ਪੱਤਰ - Farmers warning letter - FARMERS WARNING LETTER
Published : Oct 5, 2024, 4:50 PM IST
ਸ੍ਰੀ ਫ਼ਤਹਿਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਡੀਏਪੀ ਖਾਦ ਦੀ ਘਾਟ ਅਤੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਇੱਕ ਚਿਤਾਵਨੀ ਪੱਤਰ ਦਿੱਤਾ ਗਿਆ। ਇਸ ਮੌਕੇ ਤੇ ਵਿਧਾਇਕਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਮੱਸਿਆ ਨੂੰ ਜਲਦੀ ਹੱਲ ਕਰਵਾਉਣਗੇ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਭੁਪਿੰਦਰ ਸਿੰਘ ਜੱਲਾ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਆੜਤੀਆਂ ਵੱਲੋਂ ਹੜਤਾਲ ਕੀਤੀ ਗਈ ਹੈ। ਇਸੇ ਕਾਰਨ ਅਜੇ ਤੱਕ ਮੰਡੀਆਂ ਵਿੱਚ ਖਰੀਦ ਸ਼ੁਰੂ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਇਹਨਾਂ ਮੰਗਾਂ ਵੱਲ ਧਿਆਨ ਨਹੀਂ ਦਵੇਗੀ ਤਾਂ ਅਗਲੇ ਦੋ ਦਿਨਾਂ ਬਾਅਦ ਵੱਡਾ ਸੰਘਰਸ਼ ਉਲੀਕਿਆ ਜਾਵੇਗਾ, ਜਿਸ ਦੇ ਜਿੰਮੇਵਾਰੀ ਸਰਕਾਰ ਦੀ ਹੋਵੇਗੀ।