ਅੰਮ੍ਰਿਤਸਰ 'ਚ ਕਿਸਾਨਾਂ ਨੇ ਪੰਜਾਬ ਸਰਕਾਰ ਉੱਤੇ 26 ਮਾਰਕੀਟ ਕਮੇਟੀਆਂ ਨੂੰ ਤੋੜਨ ਦਾ ਲਾਇਆ ਇਲਜ਼ਾਮ, ਕੀਤਾ ਅਰਥੀ ਫੂਕ ਪ੍ਰਦਰਸ਼ਨ - Punjab government - PUNJAB GOVERNMENT
Published : Mar 30, 2024, 12:36 PM IST
ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀ ਨੀਤੀ ਦੇ ਦਬਾਅ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵ੍ੱਲੋਂ ਮੰਡੀ ਬੋਰਡ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਭੰਗ ਕਰਕੇ ਦੂਜੇ ਵਿਭਾਗਾਂ ਵਿੱਚ ਰਲੇਵਾਂ ਕਰਕੇ ਪ੍ਰਾਈਵੇਟ ਕੰਪਨੀਆਂ ਦੁਆਰਾ ਬਣਾਏ ਹੋਏ 9 ਸਈਲੋ ਗੁਦਾਮਾਂ ਨੂੰ ਪ੍ਰਬੰਧ ਸੋਂਪ ਦਿੱਤਾ ਹੈ। ਅੰਮ੍ਰਿਤਸਰ ਵਿੱਚ ਅਟਾਰੀ, ਮਜੀਠਾ, ਮਹਿਤਾ ਆਦਿ ਮਾਰਕੀਟ ਕਮੇਟੀਆਂ ਖਤਮ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਕਿਸਾਨਾਂ, ਮਜ਼ਦੁਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਲਈ ਬਹੁਤ ਖਤਰਨਾਕ ਹੈ। ਇਸ ਨਾਲ ਆਪਣੇ ਆਪ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਣ ਵਾਲੀ ਭਗਵੰਤ ਮਾਨ ਸਰਕਾਰ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ।ਅਸਲ ਵਿੱਚ ਕਿਸਾਨ ਅੰਦੋਲਨ ਦੇ ਦਬਾਅ ਹੇਠ ਤਿੰਨ ਕਾਲੇ ਕਾਨੂੰਨ ਤਾਂ ਭਾਵੇਂ ਰੱਦ ਕਰ ਦਿੱਤੇ ਗਏ ਪਰ ਹੁਣ ਉਨ੍ਹਾਂ ਨੂੰ ਅੰਦਰਖਾਤੇ ਲਾਗੂ ਕੀਤਾ ਜਾ ਰਿਹਾ ਹੈ।