ਮਾਨਸਾ ਵਿਖੇ ਕਿਸਾਨਾਂ ਨੇ SDM ਦਫਤਰ ਤੋਂ ਬਾਅਦ ਹੁਣ ਵਿਧਾਇਕ ਦੇ ਘਰ ਦਾ ਕੀਤਾ ਘਿਰਾਓ - FARMERS PROTEST IN MANSA
Published : Feb 24, 2025, 4:22 PM IST
ਮਾਨਸਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐਸਡੀਐਮ ਦਫਤਰ ਦੇ ਬਾਹਰ ਪਿਛਲੇ ਇੱਕ ਮਹੀਨੇ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਠੂਠਿਆਂਵਾਲੀ ਦੇ ਕਿਸਾਨ ਦੀ ਜ਼ਮੀਨ ਬਿਜਲੀ ਵਿਭਾਗ ਵੱਲੋਂ ਗਰਿੱਡ ਬਣਾਉਣ ਦੇ ਲਈ ਐਕਵਾਇਰ ਕੀਤੀ ਗਈ ਸੀ। ਜਿਸ ਦੀ ਪੇਮੈਂਟ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕਰਕੇ ਕਈ ਮਹੀਨਿਆਂ ਬਾਅਦ ਲਈ ਗਈ ਅਤੇ ਹੁਣ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੀ 28 ਏਕੜ ਜ਼ਮੀਨ ਉੱਤੇ ਵਿਧਾਇਕ ਵੱਲੋਂ 145 ਧਾਰਾ ਲਗਵਾ ਦਿੱਤੀ ਗਈ ਹੈ ਜੋ ਕਿ ਨਜਾਇਜ਼ ਤੌਰ ਉੱਤੇ ਲਗਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਵੱਲੋਂ ਕਿਸਾਨਾਂ ਦੇ ਮਸਲਿਆਂ ਵਿੱਚ ਜਾਣਬੁੱਝ ਕੇ ਦਾਖਲ ਅੰਦਾਜ਼ੀ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਅੱਜ ਐਸਡੀਐਮ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਕਿਸਾਨਾਂ ਨੇ ਵਿਧਾਇਕ ਵਿਜੇ ਸਿੰਗਲਾ ਦੇ ਘਰ ਦਾ ਘਿਰਾਓ ਕੀਤਾ ਹੈ।