ਮੋਗਾ ਪਹੁੰਚੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀ ਰੈਲੀ ਦਾ ਕਿਸਾਨਾਂ ਵੱਲੋਂ ਵਿਰੋਧ, ਹੰਸ ਰਾਜ ਹੰਸ ਨੇ ਕਿਸਾਨਾਂ ਉੱਤੇ ਕੀਤੀ ਫੁੱਲਾਂ ਦੀ ਵਰਖਾ - protest against the rally of BJP - PROTEST AGAINST THE RALLY OF BJP
Published : Apr 6, 2024, 9:06 AM IST
ਮੋਗਾ ਵਿੱਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਰੋਡ ਸ਼ੌਅ ਕੀਤਾ ਪਰ ਇਸ ਰੋਡ ਸ਼ੌਅ ਦੌਰਾਨ ਕਿਸਾਨਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ। ਕਿਸਾਨਾਂ ਨੇ ਬੀਜੇਪੀ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਪਾਰਟੀ ਨੂੰ ਕਿਸਾਨ ਵਿਰੋਧ ਦੱਸਿਆ। ਦੂਜੇ ਪਾਸੇ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਲੋਕ ਸਭਾ ਉਮੀਦਵਾਰ ਹੰਸ ਰਾਜ ਹੰਸ ਨੇ ਫੁੱਲਾਂ ਦੀ ਵਰਖਾ ਕੀਤੀ। ਇਸ ਤੋਂ ਮਗਰੋਂ ਹੰਸ ਰਾਜ ਹੰਸ ਨੇ ਕਿਹਾ ਕਿ ਸੂਬੇ ਦੇ ਗੈਰਤਮੰਦ ਕਿਸਾਨ ਆਪਣਾ ਵਿਰੋਧ ਜਤਾ ਰਹੇ ਸਨ ਅਤੇ ਉਹ ਖੁੱਦ ਇੱਕ ਮਜ਼ਦੂਰ ਦਾ ਪੁੱਤ ਹੋਣ ਦਾ ਫਰਜ਼ ਅਦਾ ਕਰਦੇ ਹੋਏ ਕਿਸਾਨਾਂ ਉੱਤੇ ਫੁੱਲ ਬਰਸਾ ਰਹੇ ਸਨ। ਨਾਲ ਹੀ ਉਨ੍ਹਾਂ ਕਿਹਾ ਕਿ ਮੋਗਾ ਵਿੱਚ ਉਨ੍ਹਾਂ ਦੇ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ ਮਿਲਿਆ।