ਫ਼ਸਲਾਂ ਦਾ ਮੁਆਵਜ਼ਾ ਜਾਰੀ ਨਾ ਹੋਣ ਤੇ ਭੜਕੇ ਕਿਸਾਨ, ਐਸਡੀਐਮ ਦਫਤਰ ਦਾ ਕੀਤਾ ਘਿਰਾਓ - Farmers surrounded the SDM office - FARMERS SURROUNDED THE SDM OFFICE
Published : Mar 27, 2024, 5:41 PM IST
ਕਪੂਰਥਲਾ: ਪਿਛਲੇ ਸਾਲ ਆਏ ਹੜ੍ਹਾਂ ਨੇ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ, ਜਿਸ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਬੀਜੀਆਂ ਸਾਉਣੀ ਦੀਆਂ ਫ਼ਸਲਾਂ ਹੜ੍ਹਾਂ ਦੇ ਪਾਣੀ ਕਾਰਨ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਸਨ, ਜਿਸ ਕਾਰਨ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ। ਪਰ 6 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪ੍ਰਸ਼ਾਸਨਿਕ ਪੱਧਰ 'ਤੇ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਜਾ ਰਹੀ, ਜਿਸ ਨੂੰ ਲੈ ਕੇ ਅੱਜ ਸੁਲਤਾਨਪੁਰ ਲੋਧੀ ਦੇ ਐਸਡੀਐਮ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਅਤੇ ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।