ਫਾਜ਼ਿਲਕਾ ਪੁਲਿਸ ਨੇ ਮੋਟਰਸਾਈਕਲ ਚੋਰ ਗਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ, ਇੰਝ ਕਰਦੇ ਸੀ ਵਾਰਦਾਤ ... - MOTORCYCLE THEFT GANG - MOTORCYCLE THEFT GANG
Published : Sep 11, 2024, 12:08 PM IST
ਫਾਜ਼ਿਲਕਾ: ਫਾਜ਼ਿਲਕਾ ਵਿੱਚ ਪਿਛਲੇ ਲੰਬੇ ਸਮੇਂ ਦੌਰਾਨ ਮੋਟਰਸਾਈਕਲ ਚੋਰਾਂ ਵੱਲੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਜਿਸ ਨੂੰ ਲੈ ਕੇ ਜ਼ਿਲ੍ਹਾ ਫਾਜਿਲਕਾ ਦੀ ਪੁਲਿਸ ਨੂੰ ਜਨਤਾ ਦੇ ਸਾਹਮਣੇ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਪੁਲਿਸ ਲਈ ਸਿਰ ਦਰਦ ਬਣ ਚੁੱਕੇ ਇਨ੍ਹਾਂ ਚੋਰਾਂ ਖਿਲਾਫ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ। ਜਿਸ 'ਤੇ ਸਫਲਤਾ ਹਾਸਲ ਕਰਦਿਆਂ ਅੱਜ ਫਾਜਲਕਾ ਥਾਣਾ ਸਿਟੀ ਦੀ ਪੁਲਿਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ ਪੰਜ ਮੈਂਬਰਾਂ ਨੂੰ ਚੋਰੀ ਦੇ 24 ਮੋਟਰਸਾਈਕਲ ਇੱਕ ਐਕਟਿਵਾ ਅਤੇ ਇੱਕ ਸਵਿਫਟ ਕਾਰ ਸਮੇਤ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਇਸ ਚੋਰ ਗਿਰੋਹ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਬ ਡਿਵੀਜ਼ਨ ਫਾਜ਼ਿਲਕਾ ਕਵਲਪਾਲ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਚੋਰੀ ਦੇ ਮੋਟਰਸਾਈਕਲ ਦੇ ਗ੍ਰਾਹਕ ਦੀ ਭਾਲ ਵਿੱਚ ਦਾਣਾ ਮੰਡੀ ਫਾਜਿਲਕਾ ਵਿੱਚ ਖੜੇ ਹਨ। ਜਿਸ ਤੇ ਪੁਲਿਸ ਵੱਲੋਂ ਟੀਮ ਬਣਾ ਕੇ ਇਸ ਗਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲ਼ੋਂ ਕੀਤੀ ਗਈ ਪੁੱਛ ਗਿੱਛ ਦੌਰਾਨ ਇਨ੍ਹਾਂ ਤੋਂ 24 ਮੋਟਰਸਾਈਕਲ, 1 ਏਕਟਿਵਾ ਤੇ 1 ਸਵਿਫਟ ਕਾਰ ਬਰਾਮਦ ਕੀਤੀ ਗਈ।