ਫਾਜ਼ਿਲਕਾ ਪੁਲਿਸ ਨੇ ਲੁਟੇਰਾ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ, ਕਈ ਵਾਰਦਾਤਾਂ 'ਚ ਸ਼ਾਮਿਲ ਸਨ ਮੁਲਜ਼ਮ - police arrested four looteras - POLICE ARRESTED FOUR LOOTERAS
Published : May 5, 2024, 7:48 AM IST
ਫਾਜ਼ਿਲਕਾ : ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਸਰਗਰਮੀ ਨਾਲ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਨਾਕੇਬੰਦੀ ਵੀ ਕੀਤੀ ਜਾ ਰਹੀ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਲੁੱਟ ਖੋਹ ਕਰਨ ਵਾਲੇ ਲੁਟੇਰਾ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ ਹੈ। ਜਿਹਨਾਂ ਦੀ ਕਈ ਮਾਮਲਿਆਂ ਵਿੱਚ ਭਾਲ ਕੀਤੀ ਜਾ ਰਹੀ ਸੀ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫਾਜ਼ਿਲਕਾ ਦੀ ਅਰਨੀਵਾਲਾ ਪੁਲਿਸ ਨੇ ਬੀਤੇ ਦਿਨੀਂ ਪੰਨੀ ਵਾਲਾ ਫੱਤਾ ਵਿਖੇ ਹੋਈ ਲੁੱਟ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿਹਨਾਂ ਤੋਂ ਇੱਕ ਮੋਟਰਸਾਈਕਲ, ਇੱਕ ਮੋਬਾਈਲ ਅਤੇ ਮਾਰੂ ਹਥਿਆਰ ਬਰਾਮਦ ਕੀਤੇ ਹਨl ਦੱਸ ਦਈਏ ਕਿ ਬੀਤੀ 1 ਮਈ ਨੂੰ ਫਾਜ਼ਿਲਕਾ ਦੇ ਪਿੰਡ ਪੰਨੀ ਵਾਲਾ ਫੱਤਾ ਵਿਖ਼ੇ ਆਪਣੀ ਭਾਂਡਿਆਂ ਦੀ ਦੁਕਾਨ ਬੰਦ ਕਰਕੇ ਆ ਰਹੇ ਅਸ਼ੋਕ ਕੁਮਾਰ ਪੁੱਤਰ ਗਹਿਣਾ ਰਾਮ ਵਾਸੀ ਪਿੰਡ ਕੁਹਾੜਿਆਂ ਵਾਲੀ ਨੂੰ ਰਸਤੇ ਵਿੱਚ ਰੋਕ ਕੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਪੁਲਿਸ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਢਾਅ ਲਾਉਂਦੇ ਹਨ।