ਪਿੰਡ ਮਾੜੀ ਗੌੜ ਸਿੰਘ 'ਚ ਰੰਜਿਸ਼ ਦੇ ਚੱਲਦਿਆਂ ਚੱਲੀ ਗੋਲੀ, ਦੋ ਜਖ਼ਮੀ - SHOT FIRED DUE TO ENMITY
Published : Feb 15, 2025, 3:18 PM IST
ਤਰਨਤਾਰਨ: ਥਾਣਾ ਭਿੱਖੀਵਿੰਡ ਦੇ ਅਧੀਨ ਆਉਂਦੇ ਪਿੰਡ ਮਾੜੀ ਗੌੜ ਸਿੰਘ 'ਚ ਰੰਜਿਸ਼ ਦੇ ਚੱਲਦਿਆਂ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਸਤਨਾਮ ਸਿੰਘ ਨੇ ਕਥਿਤ ਤੌਰ 'ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਉੱਪਰ ਗੋਲੀ ਚਲਾਉਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਗੁਰਜਿੰਦਰ ਸਿੰਘ ਅਤੇ ਬਿਸ਼ਨ ਸਿੰਘ ਦੇ ਬਾਂਹ ਅਤੇ ਲੱਤ ਵਿੱਚ ਗੋਲੀ ਲੱਗੀ ਹੈ। ਜਿੰਨਾਂ ਨੂੰ ਸੁਰ ਸਿੰਘ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਸਤਨਾਮ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਥਾਣਾ ਭਿੱਖੀਵਿੰਡ ਵਿਖੇ ਲਿਖਤੀ ਦਰਖਾਸਤ ਦਿੱਤੀ ਹੋਈ ਹੈ। ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਮੁੱਖੀ ਮਨੋਜ ਕੁਮਾਰ ਨੇ ਕਿਹਾ ਕਿ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਕੋਲ ਇਸ ਸਬੰਧੀ ਲਿਖਤੀ ਦਰਖਾਸਤ ਵੀ ਆਈ ਹੈ। ਅਸੀਂ ਮਾਮਲੇ ਸਬੰਧੀ ਬਣਦੀ ਕਾਰਵਾਈ ਕਰ ਰਹੇ ਹਾਂ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।