ਅੰਮ੍ਰਿਤਸਰ 'ਚ ਇੱਕ ਵਾਰ ਫਿਰ ਹੋਈ ਫਾਇਰਿੰਗ, ਦੇਰ ਰਾਤ ਬਦਮਾਸ਼ਾਂ ਨੇ ਮਾਰਿਆ ਮਾਪਿਆਂ ਦਾ ਇੱਕਲੌਤਾ ਪੁੱਤ - AMRITSAR FIRING CASE
Published : Dec 5, 2024, 4:37 PM IST
ਅੰਮ੍ਰਿਤਸਰ 'ਚ ਇੱਕ ਵਾਰ ਫਿਰ ਫਾਇਰਿੰਗ ਹੋਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ, ਦੱਸਣਯੋਗ ਹੈ ਕਿ ਇਹ ਮਾਮਲਾ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿਥੇ ਪੁਰਾਣੀ ਰੰਜਿਸ਼ ਦਾ ਸ਼ਿਕਾਰ ਹੋਇਆ। ਨੋਜਵਾਨ ਗੁਰਪ੍ਰੀਤ ਜੋ ਕਿ ਦੋ ਧੀਆਂ ਦਾ ਪਿਤਾ ਹੈ, ਉਸ ਉੱਪਰ ਇਲਾਕੇ ਦੇ ਕੁਝ ਨੌਜਵਾਨਾ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦੇ ਗੋਲੀਆਂ ਚਲਾਈਆਂ ਗਈਆਂ ਹਨ। ਮ੍ਰਿਤਕ ਗੁਰਪ੍ਰੀਤ ਸਿੰਘ ਦੀ ਮਾਤਾ ਚਰਨਜੀਤ ਕੌਰ ਨੇ ਇਨਸਾਫ ਦੀ ਮੰਗ ਕੀਤੀ ਹੈ ਅਤੇ ਪੁਲਿਸ ਨੇ ਵੀ ਜਾਂਚ ਦਾ ਭਰੋਸਾ ਦਿੱਤਾ ਹੈ। ਉਧਰ ਥਾਣਾ ਮਕਬੂਲਪੁਰਾ ਦੇ ਐਸ. ਐਚ. ਓ ਹਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਹਨਾ ਵੱਲੋਂ ਮੌਕੇ 'ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਦੋਸ਼ੀਆਂ ਦੀ ਭਾਲ ਕਰਕੇ ਉਹਨਾਂ ਨੂੰ ਕਾਬੂ ਕੀਤਾ ਜਾਵੇਗਾ।