ਉਮੀਦਵਾਰ ਡਾ. ਅਮਰ ਸਿੰਘ ਹੱਕ 'ਚ ਕੀਤਾ ਚੋਣ ਪ੍ਰਚਾਰ ਦੌਰਾਨ ਸਾਬਕਾ ਕੈਬਨਿਟ ਮੰਤਰੀ ਨੇ ਕਹੀਆਂ ਵੱਡੀਆਂ ਗੱਲਾਂ - Lok Sabha Elections 2024
Published : May 28, 2024, 1:03 PM IST
ਫਤਿਹਗੜ੍ਹ ਸਾਹਿਬ: ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾਕਟਰ ਅਮਰ ਸਿੰਘ ਦੇ ਹੱਕ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਤੇ ਡਾਕਟਰ ਅਮਰ ਸਿੰਘ ਦੇ ਪੁੱਤਰ ਕਾਮਿਲ ਬੋਪਾਰਾਏ ਨੇ ਡਾ. ਅਮਰ ਸਿੰਘ ਦੇ ਲਈ ਚੋਣ ਪ੍ਰਚਾਰ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਕਾਮਲ ਬੋਪਾਰਾਏ ਨੇ ਕਿਹਾ ਕਿ ਇੰਡੀਆ ਗਠਜੋੜ ਦੀ ਸਰਕਾਰ ਬਣਨ ਤੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਵਿਖੇ ਕੁਝ ਵੱਡਾ ਕਰਦੇ ਹੋਏ ਮੈਡੀਕਲ ਕਾਲਜ, ਨੈਸ਼ਨਲ ਯੂਨੀਵਰਸਿਟੀਆਂ ਵਰਗੇ ਪ੍ਰੋਜੈਕਟ ਲਿਆਂਦੇ ਜਾਣਗੇ। ਉਨਾਂ ਕਿਹਾ ਕਿ ਪਿਛਲੇ ਪੰਜ ਸਾਲ ਵਿੱਚ ਵੱਡੇ ਪੱਧਰ ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਅਤੇ ਓਵਰ ਬ੍ਰਿਜ ਦਾ ਨਿਰਮਾਣ ਕਰਵਾਏ ਗਏ ਹਨ। ਕਾਮਲ ਬੋਪਾਰਾਏ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਅਲੱਗ -ਅਲੱਗ ਹਨ। ਆਮ ਆਦਮੀ ਪਾਰਟੀ ਨੇ ਲੋਕਾ ਨਾਲ ਵਾਅਦਾ ਖਿਲਾਫੀ ਕੀਤੀ, ਰੰਗਲਾ ਪੰਜਾਬ ਬਣਾਉਣ ਦੇ ਨਾਂ ਤੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਲੋਕ ਇਸਦਾ ਜਵਾਬ ਪੰਜਾਬ ਦੇ ਲੋਕ 1 ਜੂਨ ਨੂੰ ਦੇਣਗੇ।