ਸਾਬਕਾ ਮੰਤਰੀ ਪਰਗਟ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਰੂਸ ਵਿੱਚ ਫਸੇ ਨੌਜਵਾਨਾਂ ਦਾ ਮੁੱਦਾ - ਰੂਸ ਵਿੱਚ ਫਸੇ ਹੋਏ ਨੌਜਵਾਨਾਂ ਦਾ ਜ਼ਿਕਰ
Published : Mar 7, 2024, 5:24 PM IST
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਵਿਧਾਇਕ ਤੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਵਿਧਾਨ ਸਭਾ ਵਿੱਚ ਅੱਜ ਉਹਨਾਂ ਨੌਜਵਾਨਾਂ ਦਾ ਜ਼ਿਕਰ ਕੀਤਾ ਜਿਹੜੇ ਨੌਜਵਾਨ ਰੂਸ ਵਿੱਚ ਫਸੇ ਹੋਏ ਹਨ। ਦੱਸਦੀਏ ਕਿ ਪੰਜਾਬ ਦੇ ਨੌਜਵਾਨਾਂ ਦਾ ਮੁੱਦਾ ਸਦਨ ਵਿੱਚ ਉਠਾਇਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਇਸ ਮਾਮਲੇ ਵਿੱਚ ਕੇਂਦਰ ਨੂੰ ਪੱਤਰ ਲਿਖਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਰੂਸ 'ਚ ਫਸੇ ਨੌਜਵਾਨਾਂ ਨੂੰ ਉਥੋਂ ਕੱਢਿਆ ਜਾਵੇ। ਤਾਂ ਜੋ ਨੌਜਵਾਨਾਂ ਦੀ ਜਾਨ ਬਚਾਈ ਜਾ ਸਕੇ। ਉਹਨਾਂ ਕਿਹਾ ਕਿ ਇਸ ਵਿੱਚ ਪੰਜਾਬ ਹੀ ਨਹੀਂ ਬਲਕਿ ਹਰਿਆਣਾ ਅਤੇ ਹੈਦਰਾਬਾਦ ਦਾ ਇੱਕ ਨੌਜਵਾਨ ਵੀ ਸ਼ਾਮਿਲ ਸੀ ਜਿਸ ਦੀ ਮੌਤ ਹੋ ਚੁਕੀ ਹੈ। ਇਸ ਲਈ ਕੇਂਦਰ ਨੂੰ ਵੀ ਦਖਲ ਦਿੰਦੇ ਹੋਏ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਥੇ ਹੀ ਇਸ ਮੁੱਦੇ 'ਤੇ ਪਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਕੇਂਦਰ ਸਰਕਾਰ ਅਤੇ ਇਸ ਦੇ ਦੂਤਾਵਾਸ ਕੋਲ ਉਠਾਇਆ ਹੈ। ਉਮੀਦ ਹੈ ਕਿ ਇਹ ਮਸਲਾ ਹੱਲ ਹੋ ਜਾਵੇਗਾ।ਇਸ ਮੌਕੇ ਪ੍ਰਗਟ ਸਿੰਘ ਨੇ ਵੱਖ-ਵੱਖ ਮੁੱਦਿਆਂ ਉੱਤੇ ਆਵਾਜ਼ ਚੁੱਕਦੇ ਹੋਏ ਆਪਣਾ ਪੱਖ ਰਖਿਆ ਅਤੇ ਨਾਲ ਹੀ ਕਿਹਾ ਕਿ ਪੰਜਾਬ ਦਾ ਤਮਾਸ਼ਾ ਬਣਾਉਣ ਦੀ ਥਾਂ ਤੇ ਸਰਕਾਰ ਮਸਲੇ ਹਲ ਕਰੇ।