ਚੋਰੀ ਦੇ ਸ਼ੱਕ ਵਿੱਚ ਸਾਬਕਾ ਸਰਪੰਚ ਨੇ ਨੌਜਵਾਨ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ, ਰੁਲ੍ਹਿਆ ਪਰਿਵਾਰ - Tarn Taran murder news
Published : Jul 31, 2024, 12:08 PM IST
ਤਰਨ ਤਾਰਨ ਦੇ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ ਵਿੱਚ ਪਿੰਡ ਦੇ ਸਾਬਕਾ ਸਰਪੰਚ ਨੇ ਕੁੱਟ-ਕੁੱਟ ਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਥੇ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਪੂਰਨ ਸਿੰਘ ਉਮਰ ਤਕਰੀਬਨ 35 ਸਾਲ ਜੋ ਆਪਣੇ ਘਰ ਦਾ ਗੁਜ਼ਾਰਾ ਮਿਹਨਤ ਮਜ਼ਦੂਰੀ ਕਰਕੇ ਕਰਦਾ ਸੀ। ਉਨ੍ਹਾਂ ਕਿਹਾ ਕਿ ਉਹ ਘਰੋਂ ਬਾਹਰ ਮਿਹਨਤ ਕਰਨ ਲਈ ਗਿਆ ਸੀ ਤਾਂ ਪਿੰਡ ਦੇ ਹੀ ਸਾਬਕਾ ਸਰਪੰਚ ਵੱਲੋਂ ਇਸ ਦੀ ਬੁਰੀ ਤਰ੍ਹਾਂ ਨਾਲ ਕੁੱਟ ਮਾਰ ਕੀਤੀ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਰੋ-ਰੋ ਕੇ ਇਨਸਾਫ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਦੋਂ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ, ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।