ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੋਣ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ - Harsimrat Kaur At Golden Temple - HARSIMRAT KAUR AT GOLDEN TEMPLE
Published : Apr 19, 2024, 12:47 PM IST
ਅੰਮ੍ਰਿਤਸਰ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਬਾਦਲ ਪਰਿਵਾਰ ਵੱਲੋਂ ਪਿਛਲੇ ਕਈ ਵਰ੍ਹਿਆਂ ਤੋਂ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਿਰੀ ਭਰੀ ਗਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਾਰੀਆਂ ਸਰਕਾਰਾਂ ਸਾਰੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਦੇਖ ਲਈ ਹੈ। ਕਿ ਇਹ ਪਾਰਟੀਆਂ ਕਿਸ ਤਰਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸਰਕਾਰਾਂ ਬਣਨ ਤੋਂ ਬਾਅਦ ਕੀਤੇ ਵਾਅਦੇ ਭੁੱਲ ਜਾਂਦੀਆਂ ਹਨ ਅਤੇ ਆਮ ਲੋਕਾਂ ਨੂੰ ਭੁੱਲ ਜਾਂਦੀਆਂ ਹਨ। ਪਰ ਉਹ ਪਾਰਟੀ ਜਿਸ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ। ਉਹ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਹੈ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪੰਜਾਬੀਆਂ ਦਾ ਦਰਦ ਹੈ ਤੇ ਅਕਾਲੀ ਦਲ ਇੱਕਲਾ ਸਿਧਾਂਤਾਂ 'ਤੇ ਖੜ੍ਹਾ ਹੈ। ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਨ੍ਹਾਂ ਚੋਣਾਂ ਚ ਦਿੱਲੀ ਤੋਂ ਰੀਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਦੀ ਨਹੀਂ ਸਗੋਂ ਪੰਜਾਬੀਆਂ ਦੀ ਆਪਣੀ ਜਿੱਤ ਹੋਵੇਗੀ।