ਗੜ੍ਹਸ਼ੰਕਰ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਬਰਾਂ ਨੂੰ ਕੀਤਾ ਕਾਬੂ - Cheating gang arrested - CHEATING GANG ARRESTED
Published : Apr 25, 2024, 5:51 PM IST
ਹੁਸ਼ਿਆਰਪੁਰ: ਥਾਣਾ ਗੜ੍ਹਸ਼ੰਕਰ ਪੁਲਿਸ ਨੇ 49 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਗੜ੍ਹਸ਼ੰਕਰ ਦੇ ਡੀਐੱਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਰਘਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੜ੍ਹਸ਼ੰਕਰ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਠੱਗ ਗਿਰੋਹ ਵਲੋਂ ਪਾਰਸਲ ਦੇ ਵਿੱਚ ਗੈਰ ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ ਹੋਣ ਦਾ ਡਰ ਪਾਕੇ ਉਨ੍ਹਾਂ ਕੋਲੋਂ ਵੱਖ-ਵੱਖ ਸਮੇਂ 'ਤੇ 49 ਲੱਖ ਰੁਪਏ ਦੀ ਠੱਗੀ ਮਾਰੀ ਹੈ। ਡੀਐੱਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਨ ਤੋਂ ਬਾਅਦ ਵੱਖ-ਵੱਖ ਟੀਮਾਂ ਬਣਾਕੇ ਗਿਰੋਹ ਦੇ 3 ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 7 ਲੱਖ ਰੁਪਏ ਦੀ ਰਾਸ਼ੀ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਹਾਸਿਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।