ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਦੁਸ਼ਮਣ ਜਮਾਤ ਬਣ ਚੁੱਕੀ ਹੈ: ਹਰਪਾਲ ਚੀਮਾ - FINANCE MINISTER
Published : 5 hours ago
ਫ਼ਤਿਹਗੜ੍ਹ ਸਾਹਿਬ: ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਦੁਸ਼ਮਣ ਜਮਾਤ ਬਣ ਚੁੱਕੀ ਹੈ ਅਤੇ ਦੇਸ਼ ਦੇ ਕਿਸਾਨ ਨੂੰ ਖਤਮ ਕਰਨਾ ਚਾਹੁੰਦੀ ਤਾਂ ਹੀ ਇਸ ਤਰ੍ਹਾਂ ਦੇ ਹੱਥ ਕੰਡੇ ਅਪਨਾ ਰਹੀ ਹੈ। ਜਦੋਂਕਿ ਇਹ ਮਸਲੇ ਨੂੰ ਬੈਠਾ ਕੇ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਮੇਰੀ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਅਪੀਲ ਹੈ ਕਿ ਤੁਰੰਤ ਕਿਸਾਨਾਂ ਨੂੰ ਬੁਲਾ ਗੱਲਬਾਤ ਕਰਕੇ ਇਸ ਮਾਮਲੇ ਦਾ ਹੱਲ ਕੱਢਿਆ ਜਾਵੇ। ਇਹ ਕਹਿਣਾ ਸੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਉਹ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਖੇ ਜੋਗਿੰਦਰਾ ਵੈਲਫੇਅਰ ਟਰੱਸਟ ਵੱਲੋਂ ਆਯੋਜਿਤ 8ਵੇਂ ਮੁਫ਼ਤ ਮੈਡੀਕਲ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਸ ਕੈਂਪ ਵਿੱਚ ਲੋਕਾਂ ਦੇ ਨਕਲੀ ਅੰਗ, ਪਿੱਤੇ ਦੀ ਪੱਥਰੀ ਦੀ ਜਾਂਚ ਅਤੇ ਮੁਫ਼ਤ ਆਪ੍ਰੇਸ਼ਨ, ਅੱਖਾਂ ਦੀ ਜਾਂਚ ਅਤੇ ਅਪਰੇਸ਼ਨ, ਹਰਨੀਆਂ ਅਤੇ ਅਪੈਂਡਿਕਸ ਦਾ ਮੁਫ਼ਤ ਆਪ੍ਰੇਸ਼ਨ, ਬਵਾਸੀਰ ਦੇ ਆਪ੍ਰੇਸ਼ਨ ਅਤੇ ਬੱਚਿਆਂ ਦਾ ਚੈਕਅੱਪ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ।