ਹਰਸਿਮਰਤ ਕੌਰ ਬਾਦਲ ਨੇ ਕਿਹਾ-ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ, ਹਰ ਪਾਸੇ ਹੋ ਰਹੀਆਂ ਹਨ ਸ਼ਰੇਆਮ ਵਾਰਦਾਤਾਂ - Incidents are happening on the side - INCIDENTS ARE HAPPENING ON THE SIDE
Published : Apr 5, 2024, 10:56 PM IST
ਮਾਨਸਾ: ਬਠਿੰਡਾ ਤੋਂ ਸੰਸਦ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇਨੀ ਦਿਨੀ ਆਪਣੇ ਹਲਕੇ ਦੇ ਦੌਰੇ ਉੱਤੇ ਹਨ। ਅੱਜ ਉਨ੍ਹਾਂ ਸਰਦੂਲਗੜ੍ਹ ਹਲਕੇ ਦੇ ਕਈ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਵਿੱਚ ਹਾਹਾਕਾਰ ਮੱਚੀ ਹੋਈ ਹੈ। ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਚਾਰੇ ਪਾਸੇ ਲੁੱਟ ਅਤੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾ ਕੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਨਸਾ ਵਿੱਚ ਵੀ ਹੋਇਆ ਅਤੇ ਦੁਕਾਨਦਾਰਾਂ ਉੱਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਪੰਜਾਬ ਦੇ ਲੋਕ ਜਹਰਿਰੀਲੀ ਸ਼ਰਾਬ ਪੀ ਕੇ ਮਰ ਰਹੇ ਹਨ। ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਪੰਜਾਬ ਦੇ ਲੋਕਾਂ ਦਾ ਹਾਲ ਪੁੱਛਣ ਦਾ ਟਾਈਮ ਨਹੀਂ ਹੈ। ਮੁੱਖ ਮੰਤਰੀ ਆਪਣੇ 92 ਵਿਧਾਇਕਾਂ ਨੂੰ ਲੈ ਕੇ ਭ੍ਰਿਸ਼ਟਾਚਾਰ ਵਿੱਚ ਗ੍ਰਿਫ਼ਤਾਰ ਹੋਏ ਅਰਵਿੰਦ ਕੇਜਰੀਵਾਲ ਨੂੰ ਛੁਡਵਾਉਣ ਦੇ ਲਈ ਦਿੱਲੀ ਭੁੱਖ ਹੜਤਾਲ ਕਰਨ ਜਾ ਰਹੇ ਹਨ।