ਤਿਉਹਾਰਾਂ ਦੇ ਮੱਦੇਨਜ਼ਰ ਸਰਗਰਮ ਹੋਈਆਂ ਸਿਹਤ ਵਿਭਾਗ ਦੀਆਂ ਟੀਮਾਂ, ਖਾਣ ਵਾਲੀਆਂ ਵਸਤਾਂ ਦੇ ਲਏ ਸੈਂਪਲ
Published : Oct 11, 2024, 11:25 AM IST
ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਖੇ ਸਿਹਤ ਵਿਭਾਗ ਦੀ ਫੂਡ ਬ੍ਰਾਂਚ ਦੀ ਟੀਮ ਨੇ ਤਿਉਹਾਰਾਂ ਦੇ ਮੱਦੇਨਜ਼ਰ ਸ਼ੱਕੀ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ। ਜਿਸਦੇ ਮੱਦੇਨਜ਼ਰ ਅੱਜ ਦਾਣਾ ਮੰਡੀ ਗੜ੍ਹਸ਼ੰਕਰ ਦੇ ਨਜ਼ਦੀਕ ਇਕ ਕਨਫੈਕਸ਼ਨਰੀ ਦੀ ਦੁਕਾਨ ਤੇ ਡੀ ਐੱਚ ਓ ਹੁਸ਼ਿਆਰਪੁਰ ਡਾਕਟਰ ਜਤਿੰਦਰ ਭਾਟੀਆ ਦੀ ਅਗਵਾਈ ਵਿੱਚ ਦੁਕਾਨ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਟੀਮ ਵੱਲੋਂ ਮਿਆਦ ਖ਼ਤਮ ਹੋ ਚੁਕੀਆਂ ਵਸਤੂਆਂ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ ਗਿਆ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ। ਇਸ ਮੌਕੇ ਗੱਲਬਾਤ ਕਰਦੇ ਹੋਏ ਡਾਕਟਰ ਜਤਿੰਦਰ ਭਾਟੀਆ ਨੇ ਦੱਸਿਆ ਕਿ ਤਿਉਹਾਰਾਂ ਨੂੰ ਲੈਕੇ ਮਿਠਾਈਆਂ, ਕਨਫੈਕਸ਼ਨਰੀ ਅਤੇ ਹੋਰ ਖਾਣ ਪੀਣ ਵਾਲੀਆਂ ਦੁਕਾਨਾਂ 'ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੁਕਾਨਦਾਰ ਨੂੰ ਘਟੀਆ ਕਿਸਮ ਦੀਆਂ ਖਾਣ ਪੀਣ ਵਾਲਿਆਂ ਵਸਤਾਂ ਵੇਚਣ ਨਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉੱਚ ਗੁਣਵੱਤਾ ਵਾਲੀਆਂ ਵਸਤੂਆਂ ਦੀ ਹੀ ਵਰਤੋਂ ਕੀਤੀ ਜਾਵੇ।