ਹਾਕੀ ਖਿਡਾਰੀ ਮੈਡੀਕਲ ਕਰਵਾਉਣ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪੁੱਜੇ - ਹਾਕੀ ਖਿਡਾਰੀ
Published : Mar 1, 2024, 5:44 PM IST
ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਸੀ। ਜਿਸਦੇ ਚਲਦੇ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਮੈਡੀਕਲ ਕਰਵਾਇਆ। ਕੁੱਲ 9 ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ 2 ਖਿਡਾਰੀਆਂ ਵੱਲੋ ਆਪਣਾ ਮੈਡੀਕਲ ਕਰਵਾਇਆ। ਬਾਕੀ ਦੇ 7 ਖਿਡਾਰੀਆਂ ਦਾ ਅੱਜ ਮੈਡੀਕਲ ਕਰਵਾਇਆ ਗਿਆ । ਸੀਨੀਅਰ ਮੈਡੀਕਲ ਅਫਸਰ ਮਦਨ ਮੋਹਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਸਰਕਾਰ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਹਾਕੀ ਖਿਡਾਰੀਆਂ ਨੂੰ ਸਨਮਾਨਤ ਕੀਤਾ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ। ਅੱਜ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ।