ਪੰਜਾਬ

punjab

ETV Bharat / videos

ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਨੇ ਕੀਤਾ ਪਤਨੀ ਦਾ ਕਤਲ; ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ, ਫਿਲਹਾਲ ਨਹੀਂ ਹੋਈ ਕੋਈ ਗ੍ਰਿਫ਼ਤਾਰ - Husband killed his wife - HUSBAND KILLED HIS WIFE

By ETV Bharat Punjabi Team

Published : Jul 4, 2024, 1:27 PM IST

ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਪਤਨੀ ਦਾ ਕਹੀ ਨਾਲ ਕਤਲ ਕਰਨ ਵਾਲੇ ਪਤੀ, ਸੱਸ ਅਤੇ ਦਿਓਰ ਦੇ ਖਿਲਾਫ਼ ਨਵੇਂ ਕਾਨੂੰਨ ਦੇ 103 (BNS) ਤਹਿਤ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਕਤਲ ਮਾਮਲੇ ਵਿੱਚ ਨਾਮਜਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ। ਡੀਐੱਸਪੀ ਗੁਰਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕੱਲ੍ਹ ਮਾਨਸਾ ਜਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਪਤੀ ਵੱਲੋਂ ਕਹੀ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਮ੍ਰਿਤਕ ਮਹਿਲਾ ਵੀਰਪਾਲ ਕੌਰ ਦੇ ਭਰਾ ਅਮਰੀਕ ਸਿੰਘ ਦੇ ਬਿਆਨਾਂ ਉੱਤੇ ਪਤੀ ਬਿੱਕਰ ਸਿੰਘ, ਸੱਸ ਅਤੇ ਦਿਓਰ ਖਿਲਾਫ਼ ਨਵੇਂ ਕਾਨੂੰਨ ਦੇ ਤਹਿਤ 103,61(2) BNS ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਤੀ ਆਪਣੀ ਪਤਨੀ ਉੱਤੇ ਸ਼ੱਕ ਕਰਦਾ ਸੀ ਜਿਸ ਕਾਰਨ ਉਸ ਨਾਲ ਅਕਸਰ ਹੀ ਕੁੱਟਮਾਰ ਕਰਦਾ ਰਹਿੰਦਾ ਸੀ। ਇਸ ਦੇ ਚੱਲਦਿਆਂ ਹੀ ਉਸ ਨੇ ਕਹੀ ਮਾਰ ਕੇ ਪਤਨੀ ਦਾ ਕਤਲ ਕਰ ਦਿੱਤਾ ਹੈ।  ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਸੰਸਕਾਰ ਕਰਨ ਦੇ ਲਈ ਲੈ ਗਏ ਹਨ। 
 

ABOUT THE AUTHOR

...view details