ਕਿਸਾਨ ਅੰਦੋਲਨ ਬਾਰੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਕਿਹਾ- ਕਿਸਾਨਾਂ ਨਾਲ ਜਬਰ ਕਰ ਰਹੀ ਸਰਕਾਰ, ਟੇਬਲ ਟਾਕ ਰਾਹੀਂ ਹੱਲ ਹੋਵੇ ਮਸਲਾ - dialogue with the farmers
Published : Feb 14, 2024, 10:15 PM IST
ਅੰਮ੍ਰਿਤਸਰ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨ ਅੰਦੋਲਨ ਨੂੰ ਜਾਇਜ਼ ਕਰਾਰ ਦਿੰਦਿਆਂ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਸ਼ਾਂਤੀ ਨਾਲ ਕੰਮ ਲੈਣ ਦੀ ਸਲਾਹ ਦਿੱਤੀ ਹੈ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਲਾਸਟਿਕ ਦੀਆਂ ਗੋਲੀਆਂ ਮਾਰਨ ਦੀ ਉਨ੍ਹਾਂ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜੋ ਸੰਘਰਸ਼ ਵਿੱਢਿਆ ਗਿਆ ਹੈ, ਉਸ ਨੂੰ ਹੱਲ ਕਰਨ ਲਈ ਦੋਵਾਂ ਧਿਰਾਂ ਨੂੰ ਅਰਾਮ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਜਿਸ ਤਰ੍ਹਾਂ ਸਰਕਾਰੀ ਤੰਤਰ ਵਰਤਿਆ ਜਾ ਰਿਹਾ ਹੈ ਉਹ ਕਿਸੇ ਵੀ ਕੀਮਤ ਉੱਤੇ ਸਹੀ ਨਹੀਂ ਠਹਿਰਾਇਆ ਜਾ ਸਕਦਾ।