ਕਿਸਾਨਾਂ ਦੇ ਸੰਘਰਸ਼ ਨੂੰ ਲੈਕੇ ਬੋਲੇ ਮੰਤਰੀ ਗੁਰਮੀਤ ਖੁੱਡੀਆਂ, ਕਿਹਾ-ਕੇਂਦਰ ਨੇ ਅੱਖੋਂ-ਪਰੋਖੇ ਕੀਤੇ ਕਿਸਾਨ - DEMANDS OF FARMERS
Published : Dec 5, 2024, 11:34 AM IST
ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਰਿਵਾਰ ਦੇ ਨਾਲ ਮੱਥਾ ਟੇਕਣ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਕੂਚ ਕਰਨ ਦੀ ਕਾਲ ਦਿੱਤੀ ਹੈ ਅਤੇ ਲਗਾਤਾਰ ਅੰਦੋਲਨ ਚੱਲ ਵੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਪਿੱਛੇ ਧੱਕਦੀ ਹੈ ਅਤੇ ਪੰਜਾਬ ਖੇਤੀ 'ਤੇ ਨਿਰਭਰ ਹੈ, ਇਸ ਲਈ ਕਿਸਾਨਾਂ ਨੂੰ ਇਨਸਾਫ਼ ਅਤੇ ਉਨ੍ਹਾਂ ਦਾ ਬਣਦਾ ਹੱਕ ਲਾਜ਼ਮੀ ਮਿਲਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਬੁੱਢਾ ਨਾਲਾ ਵਿਖੇ ਲੱਗੇ ਮੋਰਚੇ ਬਾਰੇ ਉਨ੍ਹਾਂ ਕਿਹਾ ਕਿ ਫੈਕਟਰੀਆਂ ਦੇ ਮਾਲਕ ਮੁਨਾਫਾ ਕਮਾ ਰਹੇ ਹਨ ਪਰ ਉਨ੍ਹਾਂ ਨੂੰ ਦੂਜਿਆਂ ਨੂੰ ਮੁਸ਼ਕਲਾਂ ਵਿੱਚ ਨਹੀਂ ਪਾਉਣਾ ਚਾਹੀਦਾ।