ਬਿਕਰਮ ਮਜੀਠੀਆ ਦਾ ਪੰਜਾਬ ਸਰਕਾਰ 'ਤੇ ਤੰਜ, ਕਿਹਾ-ਹਰ ਫਰੰਟ ਉੱਤੇ ਫੇਲ੍ਹ ਹੋਈ ਮਾਨ ਸਰਕਾਰ - senior Akali leader
Published : Jan 27, 2024, 8:25 AM IST
ਅੰਮ੍ਰਿਤਸਰ ਦਿਹਾਤੀ ਦੇ ਹਲਕਾ ਮਜੀਠਾ ਦੇ ਕਸਬਾ ਕੱਥੂਨੰਗਲ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਵਿਸ਼ਾਲ ਇਕੱਤਰਤਾ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ। ਆਮ ਲੋਕ ਬੇਹੱਦ ਡਰ ਦੇ ਸਾਏ ਹੇਠ ਜ਼ਿੰਦਗੀ ਕੱਟ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਮਾਈਨਿੰਗ, ਬਿਜਲੀ ਸਮੱਸਿਆ, ਹਸਪਤਾਲ ਵਿੱਚ ਲੋਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਅਤੇ ਦਿੱਕਤਾਂ ਸਮੇਤ ਅਨੇਕਾਂ ਮੁੱਦਿਆਂ ਦੇ ਉੱਤੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਬਦਲਾਵ ਦੇ ਨਾਮ ਉੱਤੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ।