ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ - Strong opposition from farmers - STRONG OPPOSITION FROM FARMERS
Published : May 8, 2024, 8:10 PM IST
ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਲਗਾਤਾਰ ਵੱਖੋ ਵੱਖ ਜਿਲਿਆਂ ਦੇ ਵਿੱਚੋਂ ਭਾਜਪਾ ਦੇ ਉਮੀਦਵਾਰਾਂ ਦਾ ਕਿਸਾਨਾਂ ਵੱਲੋਂ ਹੱਥਾਂ ਵਿੱਚ ਝੰਡੀਆਂ ਫੜ ਕੇ ਅਤੇ ਕੇਂਦਰ ਸਰਕਾਰ ਤੇ ਭਾਜਪਾ ਦੇ ਖਿਲਾਫ ਤਿੱਖੀ ਨਾਰੇਬਾਜ਼ੀ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰ.ਤਰਨਜੀਤ ਸਿੰਘ ਸੰਧੂ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੱਥੇਬੰਦੀ ਦੇ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਉਹ ਭਾਜਪਾ ਉਮੀਦਵਾਰ ਦੇ ਕੋਲੋਂ ਕੁਝ ਸਵਾਲਾਂ ਦੇ ਜਵਾਬ ਲੈਣਾ ਚਾਹੁੰਦੇ ਹਨ। ਪਰ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਉਨ੍ਹਾਂ ਨੂੰ ਗੱਲਬਾਤ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ ਤੇ ਨਾ ਹੀ ਭਾਜਪਾ ਉਮੀਦਵਾਰ ਉਨ੍ਹਾਂ ਦੇ ਨਾਲ ਗੱਲ ਕਰਨਾ ਚਾਅ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਲਈ ਵਿਰੋਧ ਕਰ ਰਹੇ ਹਾਂ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਮਿਲ ਸਕੇ।