ਸੁਲਤਾਨਪੁਰ ਲੋਧੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਮਜ਼ਦੂਰ ਜਖਮੀ - Road Accident In Sultanpur Lodhi
Published : Mar 20, 2024, 12:33 PM IST
ਸੁਲਤਾਨਪੁਰ ਲੋਧੀ ਦੇ ਇੱਕ ਪਿੰਡ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 8 ਲੋਕ ਜ਼ਖਮੀ ਹੋ ਗਏ। ਜ਼ਖਮੀ ਖੇਤ ਮਜ਼ਦੂਰ ਦੱਸੇ ਜਾ ਰਹੇ ਹਨ, ਜੋ ਕਿਸੇ ਪਿੰਡ ਵਿੱਚ ਆਪਣੀ ਮਜ਼ਦੂਰੀ ਕਰਨ ਮਗਰੋਂ ਘਰ ਵਾਪਸ ਪਰਤ ਰਹੇ ਸੀ। ਇੰਨੇ ਨੂੰ ਪਿੰਡ ਭਰੋਆਣਾ ਦੇ ਨੇੜੇ ਇੱਕ ਟਰੈਕਟਰ ਟਰਾਲੀ ਨੇ ਉਨਾਂ ਦੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਐਂਬੂਲੈਂਸ ਦੀ ਮਦਦ ਨਾਲ ਜਖ਼ਮੀ ਖੇਤ ਮਜ਼ਦੂਰਾਂ ਨੂੰ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ, ਜਿੱਥੇ ਇਹ ਕਰੀਬ 8 ਖੇਤ ਮਜ਼ਦੂਰ ਜ਼ੇਰੇ ਇਲਾਜ ਹਨ। ਉਧਰ ਡਾਕਟਰਾਂ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇ ਦਿੱਤੀ ਗਈ ਹੈ, ਜਿਨ੍ਹਾਂ ਦੀ ਹਾਲਤ ਗੰਭੀਰ ਉਨ੍ਹਾਂ ਨੂੰ ਰੈਫਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਗਿਆ ਹੈ।