ਪ੍ਰੀ ਮੌਨਸੂਨ ਦੀ ਬਰਸਾਤ ਦੇ ਚਲਦਿਆਂ ਨੀਵੇਂ ਇਲਾਕਿਆ ਵਿੱਚ ਭਰਿਆ ਪਾਣੀ, ਲੋਕ ਹੋਏ ਪਰੇਸ਼ਾਨ, ਸਰਕਾਰ ਦੇ ਦਾਅਵਿਆਂ ਦੇ ਖੁੱਲੇ ਪੋਲ - FARIDKOT KOTKAPURA PUNJAB MONSOON - FARIDKOT KOTKAPURA PUNJAB MONSOON
Published : Jun 29, 2024, 8:38 AM IST
|Updated : Jun 29, 2024, 9:19 AM IST
ਫਰੀਦਕੋਟ ਦੇ ਕੋਟਕਪੂਰਾ ਸ਼ਹਿਰ 'ਚ ਅੱਜ ਸਵੇਰੇ ਪ੍ਰੀ ਮਾਨਸੂਨ ਦੀ ਪਹਿਲੀ ਬਰਸਾਤ ਨੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ। ਬਰਸਾਤ ਤੋਂ ਬਾਅਦ ਪਾਣੀ ਨਿਕਾਸੀ ਨਾ ਹੋਣ ਦੇ ਚੱਲਦਿਆਂ ਸ਼ਹਿਰ ਦੇ ਹੇਠਲੀਆਂ ਇਲਾਕਿਆਂ ਵਿੱਚ ਪਾਣੀ ਖੜ ਗਿਆ ਜਿਸ ਦੇ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਪੁਰਾਣਾ ਸ਼ਹਿਰ ਇਲਾਕੇ ਅਤੇ ਬੱਸ ਸਟੈਂਡ ਦੇ ਨੇੜੇ ਸੜਕਾਂ ਅਤੇ ਗਲੀਆਂ 'ਤੇ ਕਈ-ਕਈ ਫੁੱਟ ਪਾਣੀ ਭਰਨ ਦੇ ਕਾਰਨ ਵਹੀਕਲ ਚਾਲਕਾਂ ਨੂੰ ਵੀ ਦਿੱਕਤਾਂ ਪੇਸ਼ ਆਈਆਂ ਅਤੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਦਸ਼ਮੇਸ਼ ਮਾਰਕੀਟ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਸਾਲ ਵੀ ਬਰਸਾਤ ਤੋਂ ਬਾਅਦ ਪਾਣੀ ਨਿਕਾਸੀ ਨੂੰ ਲੈ ਕੇ ਵੱਡੀ ਸਮੱਸਿਆ ਪੇਸ਼ ਆਈ ਸੀ। ਲੋਕਾਂ ਦੀ ਮੰਗ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਸਮੱਸਿਆ ਨੂੰ ਹੱਲ ਵੀ ਕਰਵਾਇਆ ਸੀ ਪਰ ਪੱਕੇ ਤੌਰ 'ਤੇ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ।