ਕਿਸਾਨਾਂ ਦੇ ਹੱਕ 'ਚ ਬੋਲੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ, ਕਿਹਾ- ਮੈਂ ਹਮੇਸ਼ਾ ਕਿਸਾਨਾਂ ਦੇ ਨਾਲ ਹਾਂ - Punjab Vidhan Sabha Speaker
Published : Feb 14, 2024, 7:27 PM IST
ਲੁਧਿਆਣਾ ਦੇ ਭੈਣੀ ਸਾਹਿਬ ਵਿਖੇ ਅੱਜ ਬਸੰਤ ਪੰਚਮੀ ਅਤੇ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਦੇ ਵਿੱਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕਰਵਾਇਆ ਗਿਆ। ਜਿੱਥੇ ਸੰਗਤਾਂ ਨੂੰ ਕੀਰਤਨ ਦਾ ਸਰਵਣ ਕਰਵਾਇਆ ਗਿਆ ਉੱਥੇ ਅਰਦਾਸ ਉਪਰੰਤ ਸੰਗਤਾਂ ਨੇ ਗੁਰੂ ਕਾ ਲੰਗਰ ਛਕਿਆ। ਇਹਨਾਂ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਉੱਤੇ ਹਿੱਸਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਪਹੁੰਚੇ। ਇਸ ਮੌਕੇ ਕੁਲਤਾਰ ਸੰਧਵਾਂ ਨੇ ਕਿਸਾਨ ਅੰਦੋਲਨ ਨੂੰ ਲੈਕੇ ਪੁੱਛੇ ਗਏ ਸਵਾਲ ਉੱਤੇ ਕਿਹਾ ਕਿ ਜਿੰਨਾਂ ਜ਼ੁਲਮ ਕਰ ਸਕਦੇ ਹੋਣ ਉਹ ਕਰ ਲੈਣ ਪਰ ਇਸ ਦਾ ਕੋਈ ਫਾਇਦਾ ਨਹੀਂ। ਕਿਸਾਨ ਪਿੱਛੇ ਹਟਣ ਵਾਲੇ ਨਹੀਂ ਹਨ। ਸੰਧਵਾਂ ਨੇ ਕਿਹਾ ਕਿ ਉਹ ਖੁਦ ਕਿਸਾਨ ਦੇ ਪੁੱਤ ਹਨ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹਨ।