ਮਾਨਸਾ ਦੇ ਅੱਧੇ ਹਿੱਸੇ 'ਚ ਫੈਲਿਆ ਸੀਵਰੇਜ ਦਾ ਗੰਦਾ ਪਾਣੀ, ਬਿਮਾਰੀਆਂ ਫੈਲਣ ਦਾ ਖਦਸ਼ਾ, ਲੋਕ ਡਾਹਢੇ ਨਰਾਜ਼ - sewage entering peoples houses
Published : Jul 12, 2024, 3:11 PM IST
ਸੀਵਰੇਜ ਮਾਨਸਾ ਸ਼ਹਿਰ ਦੇ ਲਈ ਵੱਡੀ ਸਿਰਦਰਦੀ ਬਣ ਚੁੱਕਿਆ ਸ਼ਹਿਰ ਦੇ ਅੱਧੇ ਹਿੱਸੇ ਵਿੱਚ ਸੀਵਰੇਜ ਦਾ ਗੰਦਾ ਪਾਣੀ ਫੈਲਿਆ ਹੋਇਆ ਹੈ। ਜਿਸ ਨਾਲ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨਸਾ ਦਾ ਵੀਰ ਨਗਰ ਮੁਹੱਲ ਦੇ ਨਾਲ ਅੱਧੇ ਬਜ਼ਾਰ ਵਿੱਚ ਵੀ ਸੀਵਰੇਜ ਦਾ ਪਾਣੀ ਫੈਲਿਆ ਹੋਇਆ ਹੈ। ਜਿਸ ਨਾਲ ਬਿਮਾਰੀਆਂ ਫੈਲਣ ਦਾ ਵੀ ਖਦਸ਼ਾ ਬਣਿਆ ਹੋਇਆ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਪਿਛਲੇ ਸਮੇਂ ਤੋਂ ਮਾਨਸਾ ਸ਼ਹਿਰ ਨੂੰ ਸੀਵਰੇਜ ਦੀ ਸਮੱਸਿਆ ਦੇ ਨਾਲ ਜੂਝਣਾ ਪੈ ਰਿਹਾ ਹੈ। ਬੇਸ਼ੱਕ ਇਸ ਤੋਂ ਪਹਿਲਾਂ ਸ਼ਹਿਰ ਵਾਸੀਆਂ ਵੱਲੋਂ ਧਰਨੇ ਪ੍ਰਦਰਸ਼ਨ ਵੀ ਕੀਤੇ ਗਏ ਪਰ ਸਰਕਾਰ ਵੱਲੋਂ ਦਿੱਤਾ ਭਰੋਸਾ ਸ਼ਹਿਰ ਵਾਸੀਆਂ ਦੇ ਕੋਈ ਕੰਮ ਨਹੀਂ ਆਇਆ। ਸਥਾਨਕਵਾਸੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਵੀ ਸਮੱਸਿਆ ਦਾ ਹੱਲ ਨਹੀਂ ਹੋਇਆ ਤਾਂ ਵੱਡੇ ਪੱਧਰ ਉੱਤੇ ਧਰਨੇ ਉਲੀਕੇ ਜਾਣਗੇ।