ਭਾਜਪਾ ਆਗੂ ਪਰਮਿੰਦਰ ਬਰਾੜ ਦਾ ਸੀਐੱਮ ਮਾਨ ਉੱਤੇ ਨਿਸ਼ਾਨ, ਕਿਹਾ- ਭ੍ਰਿਸ਼ਟਾਚਾਰੀਆਂ ਨੂੰ ਹੁਣ ਦੇ ਰਹੇ ਨੇ ਲੋਕ ਸਭਾ ਦੀਆਂ ਸੀਟਾਂ - BJP Target To AAP - BJP TARGET TO AAP
Published : Mar 21, 2024, 2:00 PM IST
ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਆਯੋਜਿਤ ਬੂਥ ਕਾਨਫਰੰਸ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਬਰਾੜ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਜਰਮਨੀ ਗਏ ਸਨ। ਉੱਥੋਂ ਉਹ ਵਾਸ਼ਿੰਗ ਮਸ਼ੀਨਾਂ ਲੈ ਕੇ ਆਏ ਹਨ, ਜਿਸ ਵਿੱਚ ਦੂਜੀਆਂ ਪਾਰਟੀਆਂ ਦੇ ਦਾਗੀ ਨੇਤਾਵਾਂ ਨੂੰ ਧੋ ਕੇ ਉਨ੍ਹਾਂ ਨੂੰ ਬੇਦਾਗ ਬਣਾ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਪਰਮਿੰਦਰ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿੱਚੋਂ ਉਭਰੀ ਪਾਰਟੀ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਉਹ ਸਾਧਾਰਣ ਘਰਾਂ ਦੇ ਬੱਚਿਆਂ ਨੂੰ ਰਾਜਨੀਤੀ ਵਿੱਚ ਲਿਆਉਣਗੇ। ਹੁਣ ਕੀ ਉਨ੍ਹਾਂ ਨੂੰ ਪੰਜਾਬ ਵਿੱਚ 13 ਬੰਦੇ ਨਹੀਂ ਮਿਲੇ। ਜਿਨ੍ਹਾਂ ਨੂੰ ਉਹ ਉਮੀਦਵਾਰ ਬਣਾ ਸਕਦੇ ਸਨ? ਬਰਾੜ ਨੇ ਕਿਹਾ ਕਿ ਆਪ ਵਿੱਚ ਲੀਡਰਸ਼ਿਪ ਦੀ ਘਾਟ ਹੈ। ਪਰਮਿੰਦਰ ਬਰਾੜ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਨਾਲ ਹੈ। ਹੋਰ ਸਿਆਸੀ ਪਾਰਟੀਆਂ ਜਾਣਬੁੱਝ ਕੇ ਭਾਜਪਾ ਨੂੰ ਬਦਨਾਮ ਕਰ ਰਹੀਆਂ ਹਨ।