ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਜਾਰੀ, ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਕੀਤਾ ਜਾਗਰੁਕ - DENGUE IN PUNJAB
Published : Oct 25, 2024, 6:13 PM IST
ਸੂਬੇ ਅੰਦਰ ਡੇਂਗੂ ਵਿਰੋਧੀ ਵਿੱਢੀ ਮੁਹਿੰਮ "ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ" ਦਾ ਨਿਰੀਖਣ ਕਰਨ ਲਈ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਹਿਤਿੰਦਰ ਕੌਰ ਆਪਣੀ ਸੂਬਾ ਪੱਧਰੀ ਟੀਮ ਦੇ ਨਾਲ ਫਤਿਹਗੜ੍ਹ ਸਾਹਿਬ ਦੇ ਪਿੰਡ ਬਡਾਲੀ ਆਲਾ ਸਿੰਘ ਪਿੰਡ ਦਾ ਦੌਰਾ ਕੀਤਾ। ਪਿੰਡ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀ ਟੀਮ ਸਮੇਤ ਘਰ ਘਰ ਜਾ ਕੇ ਚੈਕਿੰਗ ਕੀਤੀ ਅਤੇ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ। ਉਹਨਾਂ ਨੇ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਪਾਣੀ ਨੂੰ ਜਮਾ ਨਹੀਂ ਹੋਣ ਦੇਣਾ ਚਾਹੀਦਾ ਕਿਉਂਕਿ ਇਸ ਵਿੱਚ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਚੈਕਿੰਗ ਦੌਰਾਨ ਘਰਾਂ ਵਿੱਚੋਂ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਉੱਤੇ ਨਸ਼ਟ ਕਰਵਾਇਆ ਗਿਆ ਅਤੇ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਕਰਵਾਏ ਗਏ।