ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਦਾ ਬਿਆਨ, ਕਿਹਾ- ਪੰਜਾਬ ਦੀਆਂ ਸਾਰੀਆਂ 13 ਸੀਟਾਂ ਉੱਤੇ ਆਪਣੇ ਉਮੀਦਵਾਰ ਉਤਾਰੇਗੀ ਭਾਜਪਾ - Sri Fatehgarh Sahib
Published : Feb 12, 2024, 3:57 PM IST
ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ਗਾਂਵ ਚਲੋ ਅਭਿਆਨ ਤਹਿਤ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਖਾਨਪੁਰ ਵਿਖੇ ਲੋਕਾਂ ਨਾਲ ਮੀਟਿੰਗ ਕਰਨ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਪਹੁੰਚੇ। ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਨੇ ਇਕੱਤਰਤਾ ਨੂੰ ਸੰਬੋਧਨ ਕਰਦੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਤਰੱਕੀ ਦੇ ਰਾਹ ਉੱਤੇ ਤੋਰਿਆ ਗਿਆ ਹੈ ਅਤੇ ਹੁਣ ਪਿੰਡ ਪੱਧਰ ਉੱਤੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਕਿਹਾ ਕਿ ਜਲਦ ਹੀ ਉਮੀਦਵਾਰ ਐਲਾਨ ਦਿੱਤੇ ਜਾਣਗੇ ਅਤੇ ਭਾਜਪਾ ਵੱਲੋਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ਉੱਤੇ ਚੋਣ ਲੜੀ ਜਾਵੇਗੀ।