ਤਰਨ ਤਾਰਨ 'ਚ ਪੁਰਾਣੀ ਰੰਜਿਸ਼ ਤਹਿਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਕਰ ਰਹੀ ਮੁਲਜ਼ਮਾਂ ਦੀ ਭਾਲ - shot and killed
Published : Mar 6, 2024, 9:59 PM IST
ਜਿਲ੍ਹਾ ਤਰਨ ਤਾਰਨ ਦੇ ਇੱਕ ਪਿੰਡ ਵਿੱਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਪਿੰਡ ਵਿੱਚ ਸਾਲ ਪਹਿਲਾਂ ਪਿੰਡ ਦੇ ਹੀ ਕੁੱਝ ਮੁੰਡਿਆਂ ਨੇ ਕੁੜੀਆਂ ਨਾਲ ਛੇੜਖਾਨੀ ਕੀਤੀ ਸੀ। ਇਸ ਤੋਂ ਬਾਅਦ ਪੰਚਾਇਤ ਵਿੱਚ ਰਾਜੀਨਾਵਾਂ ਵੀ ਹੋ ਗਿਆ ਸੀ ਪਰ ਅੱਜ ਉਸੇ ਰੰਜਿਸ਼ ਤਹਿਤ ਘਰ ਦਾ ਬੂਹਾ ਖੜਕਾ ਕੇ 29 ਸਾਲ ਦੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੌਕੇ ਉੱਤੇ ਪੁੱਜੇ ਜਾਂਚ ਅਧਿਕਾਰੀ ਦਾ ਕਹਿਣਾ ਕਿ ਪੁਰਾਣੀ ਰੰਜਿਸ਼ ਤਹਿਤ ਇਹ ਕਤਲ ਕੀਤਾ ਗਿਆ ਹੈ। ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।