ਜ਼ਮੀਨੀ ਵਿਵਾਦ ਨੂੰ ਲੈਕੇ ਹੋਏ ਕਤਲ ਵਿੱਚ ਪੁਲਿਸ ਨੇ ਕਾਤਲ ਭਰਾ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ - Brother murder for Land Dispute - BROTHER MURDER FOR LAND DISPUTE
Published : Sep 11, 2024, 10:08 AM IST
ਸ੍ਰੀ ਫ਼ਤਹਿਗੜ੍ਹ ਸਾਹਿਬ: ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਬੀਤੀ 25 ਅਗਸਤ ਨੂੰ ਘਰ ਦੀ ਜ਼ਮੀਨ ਨੂੰ ਲੈਕੇ ਭਰਾ ਵੱਲੋਂ ਭਰਾ ਦਾ ਕਤਲ ਕਰ ਦਿੱਤਾ ਸੀ। ਜਿਸ ਵਿੱਚ ਪੁਲਿਸ ਵੱਲੋਂ ਕਤਲ ਕਰਨ ਵਾਲੇ ਭਰਾ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਐਸਐਸਪੀ ਫਤਿਹਗੜ੍ਹ ਸਾਹਿਬ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਸਪੀ ਰਵਜੋਤ ਗਰੇਵਾਲ ਨੇ ਕਿਹਾ ਕਿ 25 ਅਗਸਤ ਨੂੰ ਇੱਕ ਭਰਾ ਗੋਰਵ ਕੁਮਾਰ ਵੱਲੋਂ ਆਪਣੇ ਵੱਡੇ ਭਰਾ ਲਲਨ ਰਾਮ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਗੋਰਵ ਕੁਮਾਰ ਕਤਲ ਕਰਨ ਵਾਲੇ ਦਿਨ ਤੋਂ ਹੀ ਭਗੌੜਾ ਸੀ। ਜਿਸ ਨੂੰ ਪੁਲਿਸ ਵੱਲੋਂ ਦਿੱਲੀ ਦੇ ਅਨੰਦ ਵਿਹਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਆਪਣੇ ਭਰਾ ਦਾ ਤਵੇ ਮਾਰ ਕੇ ਕਤਲ ਕੀਤਾ ਗਿਆ ਸੀ। ਮੁਲਜ਼ਮ ਦਾ ਰਿਮਾਂਡ ਲੈਕੇ ਪੁਲਿਸ ਵਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।