ਮੋਗਾ ਪੁਲਿਸ ਨੇ ਪੀਸੀਆਰ 'ਚ ਕੀਤਾ ਵਾਧਾ, ਅਪਰਾਧਾਂ 'ਤੇ ਕਾਬੂ ਪਾਉਣ ਲਈ ਕੀਤਾ ਉਪਰਾਲਾ - MOGA POLICE ON HIGH ALERT
Published : Oct 29, 2024, 9:36 AM IST
ਮੋਗਾ ਜ਼ਿਲ੍ਹੇ ਨੂੰ ਮੁੜ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਨੇ ਹੁਣ ਜ਼ਿਲ੍ਹੇ ਭਰ ਵਿੱਚ ਆਪਣੀਆਂ ਪੀ.ਸੀ.ਆਰ ਟੀਮਾਂ ਦਾ ਵਿਸਥਾਰ ਕੀਤਾ ਹੈ ਅਤੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ 8 ਪੀ.ਸੀ.ਆਰ ਵੈਨਾਂ, 18 ਮੋਟਰ ਸਾਈਕਲਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਅਤੇ 5 ਐਕਟਿਵਾ ਮਹਿਲਾ ਪੁਲਿਸ ਮੁਲਾਜ਼ਮਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ। ਜਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਖਾਸ ਕਰਕੇ ਤਿਉਹਾਰਾਂ ਦੇ ਦਿਨਾਂ ਵਿੱਚ ਬਾਜ਼ਾਰਾਂ ਵਿੱਚ ਭਾਰੀ ਭੀੜ ਨੂੰ ਕਾਬੂ ਕਰਨਾ ਹੈ। ਇਸ ਮੌਕੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਚੰਗੀ ਸੇਵਾ ਪ੍ਰਦਾਨ ਕਰਨ ਲਈ ਵਚਨਬੱਧ ਹੈ।