ਗੜ੍ਹਸ਼ੰਕਰ ਵਿੱਖੇ ਮਨਾਇਆ ਗਿਆ ਆਜ਼ਾਦੀ ਦਿਹਾੜਾ, ਐਸ ਡੀ ਐਮ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ - Independence Day in Garhshankar - INDEPENDENCE DAY IN GARHSHANKAR
Published : Aug 15, 2024, 12:19 PM IST
ਹੁਸ਼ਿਆਰਪੁਰ : ਅੱਜ ਸੂਬੇ ਭਰ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਹੀ ਗੜ੍ਹਸ਼ੰਕਰ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਉਂਡ ਵਿੱਖੇ ਵੀ ਆਜ਼ਾਦੀ ਦਿਹਾੜਾ ਮਨਾਇਆ ਗਿਆ। ਜਿਥੇ ਗੜ੍ਹਸ਼ੰਕਰ ਦੇ ਐਸ ਡੀ ਐਮ ਸ਼ਿਵ ਰਾਜ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਮੈਨੂੰ ਅੱਜ ਝੰਡਾ ਲਹਿਰਾਉਣ ਦਾ ਮੌਕਾ ਮਿਲਿਆ ਮੈਂ ਬਹੁਤ ਮਾਨ ਮਹਿਸੂਸ ਕਰ ਰਿਹਾ ਹਾਂ। ਇਸ ਮੌਕੇ ਉਹਨਾਂ ਕਿਹਾ ਕਿ ਮੈਂ ਗੜ੍ਹਸ਼ੰਕਰ ਸਣੇ ਪੂਰੇ ਸੂਬੇ ਦੇ ਵਾਸੀਆਂ ਨੂੰ ਵਧਾਈ ਦਿੰਦਾ ਹਾਂ ਅਤੇ ਅਪੀਲ ਕਰਦਾ ਹਾਂ ਕਿ ਅਸੀਂ ਮਿਲ ਜੁਲ ਕੇ ਦੇਸ਼ ਨੂੰ ਅੱਗੇ ਲਿਜਾਣ ਲਈ ਊਧਮ ਕਰੀਏ। ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਲੀਕੇ ਜਾ ਰਹੇ ਪ੍ਰੋਗਰਾਮਾਂ ਤਹਿਤ ਵੀ ਯੋਗਦਾਨ ਪਾਈਏ ਅਤੇ ਦੇਸ਼ ਲਈ ਕੁਰਬਾਨੀਆਂ ਦੇ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰੀਏ।