ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਰੇਟਾਂ ਵਿੱਚ ਵਾਧਾ ਕਰਨਾ ਹੈ ਬਹੁਤ ਮਾੜੀ ਗੱਲ :- ਅੰਮ੍ਰਿਤਸਰ ਵਾਸੀ - Increase electricity rates - INCREASE ELECTRICITY RATES
Published : Jun 15, 2024, 1:25 PM IST
ਅੰਮ੍ਰਿਤਸਰ: ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਬਿਜਲੀ ਫਰੀ ਦੇਣ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਬਿਜਲੀ ਦੇ ਰੇਟ ਵਧਾਏ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਦੇ ਵਿੱਚ ਪੰਜਾਬ ਸਰਕਾਰ ਦੀ ਹੋਈ ਹਾਰ ਤੋਂ ਬਾਅਦ ਬਿਜਲੀ ਦੇ ਰੇਟਾਂ ਵਿੱਚ ਵਾਧਾ ਕਰ ਆਪਣਾ ਗੁੱਸਾ ਜਾਹਰ ਕੀਤਾ ਹੈ। ਉਨ੍ਹਾਂ ਕਿਹਾ ਅਜੇ ਗਰਮੀ ਸ਼ੁਰੂ ਹੋਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਵੱਡੇ-ਵੱਡੇ ਕੱਟ ਲਗਾਏ ਜਾ ਰਹੇ ਹਨ ਅਤੇ ਦੂਜੇ ਪਾਸੇ ਇਸ ਦੇ ਰੇਟ ਵਧਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਕੋਈ ਡਿਵੈਲਪਮੈਂਟ ਨਹੀਂ ਕਰਾਈ ਜਾ ਰਹੀ ਆਏ ਦਿਨ ਗੰਦਗੀ ਦੇ ਢੇਰ ਜਗ੍ਹਾ-ਜਗ੍ਹਾ ਦਿਖਾਈ ਦੇ ਰਹੇ ਹਨ। ਇਥੋਂ ਤੱਕ ਕਿ ਪੀਣ ਵਾਲਾ ਪਾਣੀ ਵੀ ਸੀਵਰੇਜ ਦੇ ਪਾਣੀ ਨਾਲ ਮਿਕਸ ਹੋ ਕੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਉੱਥੇ ਹੀ ਸ਼ਹਿਰ ਵਾਸੀਆਂ ਦਾ ਕਹਿਣਾ ਸੀ ਕਿ ਕੁਝ ਦਿਨ ਬਾਅਦ ਹੀ ਝੋਨੇ ਦੀ ਬਿਜਾਈ ਦਾ ਕੰਮ ਵੀ ਸ਼ੁਰੂ ਹੋਣ ਵਾਲਾ ਹੈ ਤੇ ਪੰਜਾਬ ਸਰਕਾਰ ਵੱਲੋਂ ਇਹ ਬਿਜਲੀ ਦੇ ਰੇਟਾਂ ਵਿੱਚ ਵਾਧਾ ਕਰਨਾ ਬਹੁਤ ਹੀ ਮਾੜੀ ਗੱਲ ਹੈ।