ਪਰਿਵਾਰ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੀ ਗੁਰਲੇਜ ਅਖਤਰ ਅਤੇ ਜੈਸਮੀਨ ਅਖਤਰ - jasmeen akhtar and gurlez akhtar - JASMEEN AKHTAR AND GURLEZ AKHTAR
Published : Mar 28, 2024, 4:22 PM IST
ਅੰਮ੍ਰਿਤਸਰ: ਹਾਲ ਹੀ ਵਿੱਚ ਪੰਜਾਬੀ ਗਾਇਕਾ ਗੁਰਲੇਜ ਅਖਤਰ ਅਤੇ ਜੈਸਮੀਨ ਅਖਤਰ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੀ। ਇਸ ਮੌਕੇ ਉਹਨਾਂ ਵੱਲੋਂ ਗੁਰੂ ਘਰ ਵਿੱਚ ਮੱਥਾ ਟੇਕਿਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਅੱਜ ਪੂਰੇ ਪਰਿਵਾਰ ਦੇ ਨਾਲ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਆਏ ਹਾਂ ਅਤੇ ਸ਼ੁਕਰਾਨਾ ਅਦਾ ਕਰਨ ਲਈ ਆਏ। ਉਹਨਾਂ ਨੇ ਕਿਹਾ ਕਿ ਇੱਥੇ ਆ ਕੇ ਮਨ ਨੂੰ ਬਹੁਤ ਖੁਸ਼ੀ ਮਿਲਦੀ ਹੈ ਅਤੇ ਪਰਿਵਾਰ ਨਾਲ ਆ ਕੇ ਖੁਸ਼ੀ ਦੂਣੀ ਹੋ ਜਾਂਦੀ ਹੈ। ਸਰੋਤਿਆਂ ਨੂੰ ਅਪੀਲ ਕਰਦੇ ਆ ਕਿ ਇਸੇ ਤਰ੍ਹਾਂ ਪਿਆਰ ਕਰਦੇ ਰਹੋ।