ਟਰਾਂਸਫਾਰਮ ਲਾਉਣ ਬਦਲੇ ਮੰਗੀ JE ਨੇ 7 ਹਜ਼ਾਰ ਦੀ ਰਿਸ਼ਵਤ, ਚੜ੍ਹਿਆ ਵਿਜੀਲੈਂਸ ਅੜਿੱਕੇ - JE ARRESTED BY VIGILANCE
Published : Feb 1, 2025, 10:28 PM IST
ਬਠਿੰਡਾ: ਭ੍ਰਿਸ਼ਟਾਚਾਰ ਖਿਲਾਫ ਛੇੜੀ ਮੁਹਿੰਮ ਤਹਿਤ ਬਠਿੰਡਾ ਵਿਜੀਲੈਂਸ ਵਿਭਾਗ ਵੱਲੋਂ ਪੰਜਾਬ ਪੀਐਸਪੀਸੀਐਲ ਦੇ ਇੱਕ ਜੇਈ ਨੂੰ 7000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਪਾਸ ਗੁਰਦਾਸ ਸਿੰਘ ਵਾਸੀ ਭੁੱਚੋ ਕਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਵੱਲੋਂ ਆਪਣੀ ਢਾਣੀ ਵਿੱਚ ਨਵਾਂ ਬਿਜਲੀ ਦਾ ਟਰਾਂਸਫਾਰਮ ਲਗਾਉਣ ਲਈ ਪੀਐਸਪੀਸੀਐਲ ਨੂੰ ਅਰਜੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਨਵਾਂ ਟਰਾਂਸਫਾਰਮ ਲਗਾਉਣ ਸਬੰਧੀ ਜੇਈ ਸੰਦੀਪ ਕੁਮਾਰ ਵੱਲੋਂ 7 ਹਜ਼ਾਰ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਪੀੜਤ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਵੱਲੋਂ ਟਰੈਪ ਲਗਾ ਕੇ 7 ਹਜ਼ਾਰ ਰਿਸ਼ਵਤ ਸਮੇਤ ਜੇਈ ਸੰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਖਿਲਾਫ ਭ੍ਰਿਸ਼ਟਾਚਾਰ ਤਹਿਤ ਮਾਮਲਾ ਦਰਜ ਕਰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਅਤੇ ਰਿਮਾਂਡ ਲੈਣ ਉਪਰੰਤ ਪੁੱਛਗਿਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।