11 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀ ਚੁਗਾਵਾਂ ਰੋਡ ਵਾਲੀ ਨਵੀਂ ਸੜਕ,ਜਾਇਜ਼ਾ ਲੈਣ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ - 11 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀ ਰੋਡ
Published : Oct 26, 2024, 1:03 PM IST
ਅੰਮ੍ਰਿਤਸਰ ਵਿਖੇ ਦਹਾਕਿਆਂ ਤੋਂ ਖ਼ਸਤਾ ਹਾਲ 'ਚ ਪਈ ਚੋਗਾਵਾਂ ਰੋਡ ਦੀ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ। ਇਸ ਮੌਕੇ ਉਹਨਾਂ ਕਿਹਾ ਕਿ 11 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੀ ਸੜਕ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ। ਸਮੇਂ ਦੀਆਂ ਸਰਕਾਰ ਨੇ ਸਾਰ ਨਹੀਂ ਲਈ। ਇੰਨੇ ਸਾਲਾਂ 'ਚ ਸੜਕ ਲਈ ਕਿਸੇ ਨੇ ਢਾਈ ਕਿੱਲੋ ਬਜਰੀ ਤੱਕ ਨਹੀਂ ਪਾਈ ਪਰ ਦਾਅਵੇ ਹਰ ਇੱਕ ਨੇ ਕੀਤੇ ਹਨ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਕਾਰਜ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ 'ਚ ਸੜਕਾਂ ਦਾ ਜਾਲ ਵਿਛਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਏਗੀ ਅਤੇ ਕਈ ਸਾਲਾਂ ਤੋਂ ਵਿਕਾਸ ਲਈ ਲਟਕੀ ਹੋਈ ਖਸਤਾ ਹਾਲਤ ਸੜਕ ਦੀ ਮੁਰੰਮਤ ਨੂੰ ਜਲਦ ਤੋਂ ਜਲਦ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਕੁਲਦੀਪ ਧਾਲੀਵਾਲ ਨੇ ਜ਼ਿਮਨੀ ਚੋਣਾਂ ਵਿੱਚੋਂ ਦੂਰੀ ਬਣਾਉਣ ਦੇ ਫੈਸਲੇ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ। ਉਹਨਾਂ ਕਿਹਾ ਕਿ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਅਕਾਲੀ ਦਲ ਜ਼ਿਮਨੀ ਚੋਣ 'ਚੋਂ ਮੈਦਾਨ ਛੱਡ ਕੇ ਬਾਹਰ ਗਈ ਹੈ।