ਨਗਰ ਕੌਂਸਲ ਚੋਣਾਂ ਦੌਰਾਨ ਵਕੀਲ ਨਾਲ ਹੋਈ ਧੱਕਾ ਮੁੱਕੀ 'ਚ ਕਾਰਵਾਈ ਨਾ ਹੋਣ 'ਤੇ SSP ਨੂੰ ਮਿਲੇ ਵਕੀਲ - LAWYER MEETS SSP IN FGS
Published : Jan 3, 2025, 7:41 AM IST
ਸ੍ਰੀ ਫਤਿਹਗੜ੍ਹ ਸਾਹਿਬ: ਅਮਲੋਹ ਦੀਆਂ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ 21 ਦਸੰਬਰ ਨੂੰ ਇੱਕ ਵਕੀਲ ਨਾਲ ਹੋਈ ਧੱਕਾਮੁੱਕੀ ਦੇ ਸਬੰਧੀ ਕਾਰਵਾਈ ਨਾ ਹੋਣ 'ਤੇ ਬਾਰ ਐਸੋਸੀਏਸ਼ਨ ਖੰਨਾ, ਸਮਰਾਲਾ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਕੀਲ ਭਾਈਚਾਰੇ ਦਾ ਵਫਦ ਐਸਐਸਪੀ ਸ੍ਰੀ ਫਤਿਹਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਨੂੰ ਮਿਲਿਆ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਜਸਪ੍ਰੀਤ ਸਿੰਘ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਬੀਤੀ 21 ਦਸੰਬਰ ਨੂੰ ਨਗਰ ਕੌਂਸਲ ਅਮਲੋਹ ਦੀਆਂ ਚੋਣਾਂ ਦੌਰਾਨ ਐਡਵੋਕੇਟ ਹਸਨ ਸਿੰਘ ਦੇ ਨਾਲ ਐਮਐਲਏ ਦੇ ਭਰਾ ਦੇ ਵੱਲੋਂ ਕਥਿਤ ਤੌਰ 'ਤੇ ਧੱਕਾ ਮੁੱਕੀ ਕੀਤੀ ਗਈ ਸੀ। ਜਿਸ ਦੇ ਸੰਬੰਧ ਵਿੱਚ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਅਮਲ ਦੇ ਵਿੱਚ ਨਹੀਂ ਲਿਆਂਦੀ ਗਈ। ਇਸ ਦੇ ਸਬੰਧ ਵਿੱਚ ਉਹ ਐਸਐਸਪੀ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਮਿਲੇ ਹਨ। ਉਹਨਾਂ ਨੇ ਕਿਹਾ ਕਿ ਐਸਐਸਪੀ ਨੂੰ ਇਸ ਘਟਨਾ ਸਬੰਧੀ ਸਾਰੇ ਜਾਣਕਾਰੀ ਦਿੱਤੀ ਗਈ ਹੈ। ਐਸਐਸਪੀ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ 2-3 ਦਿਨਾਂ ਦੇ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਇਸ ਮਾਮਲੇ ਨੂੰ ਪੰਜਾਬ ਪੱਧਰ ਤੱਕ ਲਿਜਾਇਆ ਜਾਵੇਗਾ।