ਪੰਚਾਇਤੀ ਚੋਣਾਂ ਨੂੰ ਲੈ ਕੇ ਦੇਰੀ ਨਾਲ ਲੱਗੀਆਂ ਉਮੀਦਵਾਰਾਂ ਦੀ ਲਿਸਟਾਂ, ਰਾਜਾ ਵੜਿੰਗ ਨੇ ਚੁੱਕੇ ਸਵਾਲ - panchayat elections news - PANCHAYAT ELECTIONS NEWS
Published : Oct 6, 2024, 10:46 AM IST
ਸ੍ਰੀ ਮੁਕਤਸਰ ਸਾਹਿਬ: ਪੰਚਾਇਤੀ ਚੋਣਾਂ ਨੂੰ ਲੈਕੇ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਦੇਰ ਨਾਲ ਉਮੀਦਵਾਰਾਂ ਦੀਆਂ ਲਿਸਟਾਂ ਲਗਾਈਆਂ ਗਈਆਂ ਹਨ। ਜਿਸ ਨੂੰ ਲੈਕੇ ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਈ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 4 ਵਜੇ ਤੱਕ ਲਿਸਟਾਂ ਲੱਗਣੀਆਂ ਚਾਹੀਦੀਆਂ ਸੀ ਪਰ ਦੇਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰਾਂ ਆਉਂਦੀਆਂ ਤੇ ਜਾਂਦੀਆਂ ਰਹਿੰਦੀਆਂ ਹਨ, ਪਰ ਅਫ਼ਸਰਾਂ ਨੂੰ ਉਹ ਚਿਤਾਵਨੀ ਦੇ ਚੁੱਕੇ ਹਨ ਕਿ ਲੋਕਾਂ ਨੂੰ ਤੰਗ ਨਾ ਕੀਤਾ ਜਾਵੇ ਤੇ ਨਾ ਹੀ ਕਿਸੇ ਨਾਲ ਧੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਉਮੀਦਵਾਰ ਨਾਲ ਵੀ ਧੱਕਾ ਹੋਵੇਗਾ ਤੇ ਭਾਵੇਂ ਉਹ ਕਿਸੇ ਵੀ ਪਾਰਟੀ ਦਾ ਹੋਵੇ, ਰਾਜਾ ਵੜਿੰਗ ਉਸ ਦਾ ਸਾਥ ਜ਼ਰੂਰ ਦੇਵੇਗਾ।