ਕੁਦਰਤੀ ਮਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਦਾ ਸ਼ਿਕਾਰ ਹੋ ਰਹੇ ਕਿਸਾਨ: ਸੁਖਬੀਰ ਸਿੰਘ ਬਾਦਲ - Lok Sabha Elections - LOK SABHA ELECTIONS
Published : Apr 27, 2024, 5:35 PM IST
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੀ ਸੰਗਤ ਮੰਡੀ ਵਿਖੇ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਸੁਖਬੀਰ ਬਾਦਲ ਨੂੰ ਸ਼ਹਿਰ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ, ਜਿਸ ਨੂੰ ਕਿ ਸੁਖਬੀਰ ਬਾਦਲ ਨੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸ਼ਹਿਰ ਵਾਸੀਆਂ ਨੇ ਕਿਹਾ ਕਿ ਅਕਾਲੀ ਸਰਕਾਰ ਤੋਂ ਬਾਅਦ ਸ਼ਹਿਰ ਵਿੱਚ ਕੋਈ ਵਿਕਾਸ ਦਾ ਕੰਮ ਨਹੀਂ ਹੋਇਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਅਮਨ ਸ਼ਾਂਤੀ ਲਈ ਅਕਾਲੀ ਦਲ ਨੂੰ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਬਹੁਤ ਬੇਇਨਸਾਫੀ ਹੋਈ ਹੈ ਕਿਉਂਕਿ ਪਹਿਲਾਂ ਗੜੇਮਾਰੀ ਕਰਕੇ ਕਿਸਾਨਾਂ ਦੀ ਫਸਲ ਖਰਾਬ ਹੋਈ ਪਰ ਸਰਕਾਰ ਦਾ ਕੋਈ ਵੀ ਨੁਮਾਇੰਦਾ ਹਾਲ ਪੁੱਛਣ ਨਹੀਂ ਆਇਆ ਤੇ ਨਾ ਹੀ ਕੋਈ ਮੁਆਵਜ਼ਾ ਦਿੱਤਾ। ਜਦੋਂ ਹੁਣ ਥੋੜੀ-ਬਹੁਤ ਫਸਲ ਹੋਈ ਤਾਂ ਉਹ ਮੰਡੀਆਂ ਵਿੱਚੋਂ ਚੁੱਕੀ ਨਹੀਂ ਜਾ ਰਹੀ। ਉਹਨਾਂ ਦੱਸਿਆ ਕਿ ਸ਼ੈਲਰਾਂ ਦਾ ਵੀ ਮਾਲ ਗੋਦਾਮਾਂ ਵਿੱਚ ਨਹੀਂ ਲੱਗ ਰਿਹਾ। ਜਿਸ ਕਾਰਨ ਆੜਤੀ ਵੀ ਪਰੇਸ਼ਾਨ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 'ਆਪ' ਸਰਕਾਰ ਨੇ ਮੁਹੱਲਾ ਕਲੀਨਿਕ ਦੇ ਨਾਮ 'ਤੇ ਲੋਕਾਂ ਨੂੰ ਝੂਠ ਬੋਲਿਆ ਹੈ, ਕਿਉਂਕਿ ਨਾ ਹੀ ਕੋਈ ਡਾਕਟਰ ਹੈ ਤੇ ਨਾ ਹੀ ਇੱਥੇ ਦਵਾਈਆਂ ਮਿਲ ਰਹੀਆਂ ਹਨ, ਜਿਸ ਕਰਕੇ ਲੋਕ ਪਰੇਸ਼ਾਨ ਹੋ ਰਹੇ ਹਨ।