ਬੇਹੱਦ ਰੋਮਾਂਚਕ ਹੋਵੇਗਾ ਫਤਿਹਗੜ੍ਹ ਸਾਹਿਬ ਸੀਟ ਦਾ ਫਸਵਾ ਮੁਕਾਬਲਾ, ਜਾਣੋ ਕੌਣ ਕਿਸ 'ਤੇ ਪਵੇਗਾ ਭਾਰੀ? - Lok Sabha Election 2024 - LOK SABHA ELECTION 2024
Published : May 29, 2024, 7:25 PM IST
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 1 ਜੂਨ ਨੂੰ ਹੋਣ ਜਾ ਰਹੀ ਹੈ ਅਤੇ ਚੋਣ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਆਪੋ-ਆਪਣੀਆਂ ਪਾਰਟੀਆਂ ਵਲੋਂ ਐਲਾਨੇ ਉਮੀਦਵਾਰਾਂ ਵਲੋਂ ਆਪਣੇ ਹਲਕਿਆਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਾਣੋ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਬਾਰੇ। ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਮਲਵਿੰਦਰ ਸਿੰਘ ਕੰਗ, ਸ਼੍ਰੋਮਣੀ ਅਕਾਲੀ ਦਲ ਨੇ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸ ਪਾਰਟੀ ਵੱਲੋਂ ਵਿਜੇ ਇੰਦਰ ਸਿੰਗਲਾ, ਬੀਜੇਪੀ ਨੇ ਡਾ. ਸੁਭਾਸ਼ ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ ਜਦਕਿ ਬਸਪਾ ਦੇ ਜਸਵੀਰ ਸਿੰਘ ਗੜੀ ਵਿਰੋਧੀਆਂ ਨੂੰ ਟੱਕਰ ਦੇਣਗੇ। ਇੱਥੇ ਦੇਖੋ, ਸਾਰੇ ਉਮੀਦਵਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ।