ਹੁਸ਼ਿਆਰਪੁਰ ਵਿੱਚ ਕਿਸ ਦੀ ਚੱਲੇਗੀ 'ਹੁਸ਼ਿਆਰੀ' ? ਇਸ ਹਲਕੇ ਦੇ ਉਮੀਦਵਾਰਾਂ 'ਤੇ ਇੱਕ ਝਾਤ - Lok Sabha Election 2024 - LOK SABHA ELECTION 2024
Published : May 29, 2024, 3:36 PM IST
|Updated : May 30, 2024, 6:35 AM IST
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ 1 ਜੂਨ ਨੂੰ ਹੋਣ ਜਾ ਰਹੀ ਹੈ ਅਤੇ ਚੋਣ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਪੋਲਿੰਗ ਤੋਂ ਪਹਿਲਾਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਆਪੋ-ਆਪਣੀਆਂ ਪਾਰਟੀਆਂ ਵਲੋਂ ਐਲਾਨੇ ਉਮੀਦਵਾਰਾਂ ਵਲੋਂ ਆਪਣੇ ਹਲਕਿਆਂ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਤੁਸੀ ਜਾਣੋ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਬਾਰੇ। ਹੁਸ਼ਿਆਰਪੁਰ ਤੋਂ ਭਾਜਪਾ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼, ਕਾਂਗਰਸ ਨੇ ‘ਆਪ’ ਵਿੱਚੋਂ ਆਈ ਯਾਮਿਨੀ ਗੋਮਰ, ‘ਆਪ’ ਨੇ ਕਾਂਗਰਸ ਵਿੱਚੋਂ ਆਏ ਡਾ. ਰਾਜ ਕੁਮਾਰ, ਅਕਾਲੀ ਦਲ ਨੇ ਸੋਹਣ ਸਿੰਘ ਠੰਡਲ ਨੂੰ ਚੋਣ ਮੈਦਾਨ ਵਿਚ (Lok Sabha Election 2024) ਉਤਾਰਿਆ ਹੈ। ਇੱਥੇ ਦੇਖੋ, ਸਾਰੇ ਉਮੀਦਵਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ।