ਥਾਣਾ ਗੇਟ ਹਕੀਮਾ ਇਲਾਕੇ ਵਿਚ ਗੋਲੀ ਚਲਾਉਣ ਵਾਲਾ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ - police station Gate Hakima area
Published : Mar 8, 2024, 11:05 AM IST
ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਅਧੀਨ ਰਹਿਣ ਵਾਲੇ ਇੱਕ ਨੌਜਵਾਨ ਨੂੰ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਜ਼ਖ਼ਮੀ ਕਰ ਦਿੱਤਾ ਸੀ, ਇਸੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਦਾ ਰਿਮਾਂਡ ਹਾਸਿਲ ਕਰ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸੰਬਧੀ ਗੱਲਬਾਤ ਕਰਦੇ ਪੀੜਤ ਵਿਅਕਤੀ ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਛੇ ਮਹੀਨੇ ਪਹਿਲਾ ਪੰਜ ਨੌਜਵਾਨਾਂ ਵੱਲੋਂ ਉਸਦੇ ਘਰ ਆ ਕੇ ਬਿਨਾਂ ਕਿਸੇ ਕਾਰਨ ਗੋਲੀਆਂ ਚਲਾ ਉਸਨੂੰ ਜਖਮੀ ਕੀਤਾ ਸੀ। ਜਿਸਦੇ ਚੱਲਦੇ ਉਸਦਾ ਕਈ ਮਹੀਨੇ ਤੱਕ ਹਸਪਤਾਲ ਵਿੱਚ ਇਲਾਜ ਵੀ ਚੱਲਿਆ ਅਤੇ ਉਸ ਸਮੇਂ ਉਸਦੀ ਕੋਈ ਸੁਣਵਾਈ ਨਹੀਂ ਹੋਈ, ਪਰ ਜਦੋਂ ਕੇਸ ਨਵੇਂ ਕਮਿਸ਼ਨਰ ਕੋਲ ਗਿਆ ਤਾਂ ਉਨ੍ਹਾਂ ਪੂਰੀ ਮੁਸਤੈਦੀ ਨਾਲ ਕੰਮ ਕਰਨ ਦੀਆਂ ਹਿਦਾਇਤਾਂ 'ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਕਾਰਨ ਉਹ ਪੁਲਿਸ ਦਾ ਧੰਨਵਾਦ ਕਰਦੇ ਹਨ। ਉੱਥੇ ਹੀ ਪੁਲਿਸ ਅਧਿਕਾਰੀ ਨੇ ਆਖਿਆ ਕਿ ਉਨ੍ਹਾਂ ਮੁੱਖ ਮੁਲਜ਼ਮ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕਰ ਲਿਆ ਹੈ। ਜਿਸ ਤੋਂ ਬਾਅਦ ਜਲਦ ਹੀ ਪੁਲਿਸ ਪੂਰਾ ਮਾਮਲਾ ਸੁਲਝਾ ਲਵੇਗੀ।