OMG...ਮਾਨਸਾ ਦੀ ਨਗਰ ਕੌਂਸਲ ਹੀ ਨਿੱਕਲੀ ਭ੍ਰਿਸ਼ਟ!, ਵਿਜੀਲੈਂਸ ਬਿਊਰੋ ਨੇ ਕੀਤੀ ਛਾਪੇਮਾਰੀ, ਸ਼ਿਕਾਇਤ ਕਰਤਾ ਨੇ ਕੀਤਾ ਵੱਡਾ ਖੁਲਾਸਾ, ਸੁਣੋ ਵੀਡੀਓ - Vigilance Bureau raid in Mansa - VIGILANCE BUREAU RAID IN MANSA
Published : Jul 10, 2024, 3:54 PM IST
|Updated : Jul 10, 2024, 4:06 PM IST
ਮਾਨਸਾ: ਚੰਡੀਗੜ੍ਹ ਵਿਜੀਲੈਂਸ ਬਿਊਰੋ ਦੀ ਟੀਮ ਨੇ ਮਾਨਸਾ ਨਗਰ ਕੌਂਸਲ ਵਿੱਚ ਛਾਪਾ ਮਾਰਿਆ। ਵਿਜੀਲੈਂਸ ਵੱਲੋਂ ਨਗਰ ਕੌਂਸਲ ਦਾ ਰਿਕਾਰਡ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਦੱਸ ਦੇਈਏ ਕਿ ਨਗਰ ਕੌਂਸਲ ਦੇ ਕੌਂਸਲਰ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਨਗਰ ਕੌਂਸਲ ਵਿੱਚ ਐਨਓਸੀ ਦੇ ਨਾਂ ’ਤੇ ਇਸ਼ਤਿਹਾਰਬਾਜ਼ੀ ਅਤੇ ਠੇਕੇਦਾਰੀ ਸਿਸਟਮ ਰਾਹੀਂ ਕਮਿਸ਼ਨ ਲੈ ਕੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੌਂਸਲਰ ਪ੍ਰੇਮ ਸਾਗਰ ਭੋਲਾ ਨੇ ਕਿਹਾ ਕਿ ਮਾਨਸਾ ਨਗਰ ਕੌਂਸਲ ਵਿੱਚ ਐਨਓਸੀ ਮੈਪ ਇਸ਼ਤਿਹਾਰ ਰਾਹੀਂ 18 ਫੀਸਦੀ ਰਿਸ਼ਵਤ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 4 ਮਈ ਨੂੰ ਨਗਰ ਕੌਂਸਲ ਦੇ ਜੇਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਜਿਸ ਵਿੱਚ ਨਗਰ ਕੌਂਸਲ ਦੇ ਚੇਅਰਮੈਨ ਵਿਜੇ ਕੁਮਾਰ ਸਿੰਗਲਾ ਅਤੇ ਨਗਰ ਕੌਂਸਲ ਦੇ ਪੰਜ ਹੋਰ ਅਧਿਕਾਰੀਆਂ ਖ਼ਿਲਾਫ਼ ਵੀ 18 ਫੀਸਦੀ ਕਮਿਸ਼ਨ ਲੈਣ ਦਾ ਕੇਸ ਦਰਜ ਕੀਤਾ ਗਿਆ ਹੈ।