ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਦੁੱਧ ਦਾ ਲੰਗਰ - MARTYRDOM OF SAHIBZADAS
Published : 23 hours ago
ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਕੋਟਪੁਰਾ ਰੋਡ ਉੱਤੇ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੇਵਾਦਾਰਾ ਨੇ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਦਿਲ ਕੰਬ ਜਾਂਦਾ ਹੈ। ਦਸਮੇਸ਼ ਪਿਤਾ ਤੇ ਉਨ੍ਹਾਂ ਦੇ ਪਰਿਵਾਰ ਨੇ ਧਰਮ ਦੀ ਰੱਖਿਆ ਲਈ ਜੋ ਕੁਰਬਾਨੀ ਦਿੱਤੀ ਹੈ, ਉਸ ਦੀ ਦੁਨੀਆਂ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਮਿਲਦੀ। ਇਸ ਸੇਵਾ ਵੀ ਛੋਟੇ ਬੱਚਿਆਂ ਨੇ ਵੀ ਹਿੱਸਾ ਲਿਆ ਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ।